ਜੇਐੱਨਯੂ ’ਚ ਹਿੰਸਾ ਕਰਨ ਤੇ ਧਰਨਾ ਦੇਣ ’ਤੇ ਲੱਗੇਗਾ 50 ਹਜ਼ਾਰ ਰੁਪਏ ਜੁਰਮਾਨਾ

0
233


ਨਵੀਂ ਦਿੱਲੀ, 2 ਮਾਰਚ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਨਵੇਂ ਨਿਯਮਾਂ ਅਨੁਸਾਰ ਕੈਂਪਸ ਵਿਚ ਧਰਨਾ ਦੇਣ ’ਤੇ ਵਿਦਿਆਰਥੀਆਂ ਨੂੰ 20,000 ਰੁਪਏ ਤੱਕ ਦਾ ਜੁਰਮਾਨਾ ਅਤੇ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਹਿੰਸਾ ਲਈ 30,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਨਵੇਂ ਨਿਯਮਾਂ ਮੁਤਾਬਕ ਕਿਸੇ ਵਿਦਿਆਰਥੀ, ਸਟਾਫ਼ ਜਾਂ ਫੈਕਲਟੀ ਮੈਂਬਰ ਨਾਲ ਸਰੀਰਕ ਹਿੰਸਾ, ਦੁਰਵਿਵਹਾਰ ਅਤੇ ਕੁੱਟਮਾਰ ਕਰਨ ‘ਤੇ 50,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਵੇਂ ਨਿਯਮਾਂ ਕਾਰਨ ਯੂਨੀਵਰਸਿਟੀ ਦੀ ਆਲੋਚਨਾ ਕੀਤੀ ਹੈ ਤੇ ਇਨ੍ਹਾਂ ਨੂੰ ਕਾਲੇ ਨਿਯਮ ਕਰਾਰ ਦਿੱਤਾ ਹੈ।



News Source link