ਜੰਮੂ ਕਸ਼ਮੀਰ: ਕਿਸ਼ਤਵਾੜ ’ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ਦੌਰਾਨ ਚਾਰ ਜਵਾਨ ਜ਼ਖ਼ਮੀ

Must read


ਜੰਮੂ, 13 ਸਤੰਬਰ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ’ਚ ਫੌਜ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਸੂਹ ਮਿਲਣ ’ਤੇ ਛੱਤਰੂ ਪੱਟੀ ਦੇ ਨਾਇਦਗ਼ਾਮ ਇਲਾਕੇ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਜੰਗਲੀ ਇਲਾਕੇ ’ਚ ਲੁਕੇ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਫੌਜ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ। ਫੌਜ ਨੇ ਕਿਹਾ ਕਿ ਖ਼ੁਫ਼ੀਆ ਸੂਹ ਮਿਲਣ ’ਤੇ ਛੱਤਰੂ ਇਲਾਕੇ ’ਚ ਪੁਲੀਸ ਨਾਲ ਮਿਲ ਕੇ ਸਾਂਝੀ ਮੁਹਿੰਮ ਚਲਾਈ ਗਈ ਸੀ। -ਪੀਟੀਆਈ



News Source link

- Advertisement -

More articles

- Advertisement -

Latest article