ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਐੱਨਸੀ ਉਮੀਦਵਾਰ

0
229


ਸ੍ਰੀਨਗਰ, 12 ਅਪਰੈਲ

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਅੱਜ ਇੱਥੇ ਉਮੀਦਵਾਰਾਂ ਦਾ ਐਲਾਨ ਕੀਤਾ। ਐੱਨਸੀ ਪ੍ਰਧਾਨ ਫਾਰੂਕ ਅਬਦੁੱਲਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਉਮਰ ਅਬਦੁੱਲਾ ਉੱਤਰੀ ਕਸ਼ਮੀਰ ਦੀ ਬਾਰਾਮੂਲਾ ਸੰਸਦੀ ਸੀਟ ਤੋਂ ਪਾਰਟੀ ਦੇ ਉਮੀਦਵਾਰ ਹਨ। ਸ਼ੀਆ ਨੇਤਾ ਆਗਾ ਸਈਅਦ ਰੁਹੁੱਲਾ ਮੇਹਦੀ ਕੇਂਦਰੀ ਕਸ਼ਮੀਰ ਦੇ ਸ੍ਰੀਨਗਰ ਹਲਕੇ ਤੋਂ ਚੋਣ ਲੜਨਗੇ, ਜੋ ਐੱਨਸੀ ਦਾ ਗੜ੍ਹ ਰਿਹਾ ਹੈ। ਬਾਰਾਮੂਲਾ ‘ਚ 20 ਮਈ ਨੂੰ ਵੋਟਾਂ ਪੈਣਗੀਆਂ।



News Source link