ਜੰਮੂ ਕਸ਼ਮੀਰ ਪੁਲੀਸ ਨੇ ਲਸ਼ਕਰ-ਏ-ਤੋਇਬਾ ਦੇ ਦਹਿਸ਼ਤਗਰਦ ਸਿਰ ਇਨਾਮ ਐਲਾਨਿਆ

Must read


ਸ੍ਰੀਨਗਰ, 24 ਅਗਸਤ

ਜੰਮੂ ਕਸ਼ਮੀਰ ਪੁਲੀਸ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਲੋੜੀਂਦੇ ਦਹਿਸ਼ਤਗਰਦ ਦੀ ਸੂਚਨਾ ਦੇਣ ਵਾਲੇ ਨੂੰ 3 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲੀਸ ਦੇ ਇੱਕ ਤਰਜਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਿਤ ਪਾਬੰਦੀਸ਼ੁਦਾ ਗੁਟ ਲਸ਼ਕਰ-ਏ-ਤੋਇਬਾ ਦਾ ਇੱਕ ਕਮਾਂਡਰ ਸੁਮਾਮਾ ਉਰਫ਼ ਇਲਿਆਸ ਉਰਫ਼ ਬਾਬਰ ਯੂਏਪੀਏ ਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਦਰਜ ਕੇਸ ਸੀਆਈ ਕਸ਼ਮੀਰ ਨੂੰ ਲੋੜੀਂਦਾ ਹੈ। ਬਾਬਰ ’ਤੇ ਸੋਸ਼ਲ ਮੀਡੀਆ ਪਲੈਟਫਾਰਮਾਂ ਰਾਹੀਂ ਨੌਜਵਾਨਾਂ ਨੂੰ ਦਹਿਸ਼ਤਗਰਦੀ ਲਈ ਉਕਸਾਉਣ ਦਾ ਦੋਸ਼ ਹੈ। -ਪੀਟੀਆਈ 



News Source link

- Advertisement -

More articles

- Advertisement -

Latest article