ਜੰਮੂ, 4 ਨਵੰਬਰ
ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਦਾ ਇੱਕ ਜਵਾਨ ਅੱਜ ਇੱਥੇ ਸਥਿਤ ਕਿਰਾਏ ਦੇ ਮਕਾਨ ਵਿੱਚ ਸ਼ੱਕੀ ਹਾਲਾਤ ਵਿੱਚ ਮ੍ਰਿਤ ਮਿਲਿਆ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪੰਜਾਬ ਦੇ ਪਠਾਨਕੋਟ ਦੇ ਵਸਨੀਕ ਨਿਤੀਸ਼ ਕੁਮਾਰ (33) ਵਜੋਂ ਹੋਈ ਹੈ। ਉਸ ਦੀ ਲਾਸ਼ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਫਲੌਰਾ ਸਥਿਤ ਕਮਰੇ ਵਿੱਚ ਲਟਕਦੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੇ ਜੰਮੂ ਮੁੱਖ ਦਫ਼ਤਰ ਵਿੱਚ ਤਾਇਨਾਤ ਨਿਤੀਸ਼ ਕੁਮਾਰ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਜਵਾਨ ਨੇ ਖੁਦਕੁਸ਼ੀ ਕੀਤੀ ਹੈ। –ਪੀਟੀਆਈ