ਜੰਮੂ, 2 ਸਤੰਬਰ
ਜੰਮੂ ਵਿੱਚ ਅੱਜ ਇਕ ਕੈਂਪ ਦੇ ਬਾਹਰ ਸ਼ੱਕੀ ਗਤੀਵਿਧੀ ਦੇਖ ਕੇ ਫੌਜ ਦੇ ਸੰਤਰੀ ਨੇ ਗੋਲੀ ਚਲਾ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਇਲਾਕ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੰਤਰੀ ਨੇ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਸਥਿਤ ਸੁੰਜਵਾਨ ਚੌਕੀ ਕੋਲ ਕੁਝ ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦੇਖੀ, ਜਿਸ ਮਗਰੋਂ ਉਸ ਨੇ ਗੋਲੀ ਚਲਾ ਦਿੱਤੀ। ਗੋਲੀਬਾਰੀ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ ਪਰ ਡੂੰਘਾਈ ਨਾਲ ਜਾਂਚ ਲਈ ਫੌਜ ਤੇ ਸਥਾਨਕ ਪੁਲੀਸ ਦੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ (ਐੱਸਓਜੀ) ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਲਈ। -ਪੀਟੀਆਈ