ਝਾਰਖੰਡ ’ਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ,15 ਪੁਲਿਸ ਮੁਲਾਜ਼ਮ Suspend; ਜਾਣੋ ਪੂਰਾ ਮਾਮਲਾ

Must read


Crime News: ਝਾਰਖੰਡ ਦੇ ਪਲਾਮੂ ਜ਼ਿਲ੍ਹੇ ’ਚ ਇਕ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕਥਿਤ ਘਟਨਾ 29 ਅਕਤੂਬਰ ਨੂੰ ਓਂਟਾਰੀ ਰੋਡ ਥਾਣਾ ਖੇਤਰ ’ਚ ਵਾਪਰੀ, ਜਦੋਂ ਲੜਕੀ ਈ-ਰਿਕਸ਼ਾ ਰਾਹੀਂ ਘਰ ਪਰਤ ਰਹੀ ਸੀ।

ਪਲਾਮੂ ਦੇ ਪੁਲਿਸ ਸੁਪਰਡੈਂਟ (SP) ਕਪਿਲ ਚੌਧਰੀ ਨੇ ਦੱਸਿਆ, ‘‘ਲੜਕੀ ਨੂੰ ਜਦੋਂ ਪਤਾ ਲੱਗਿਆ ਕਿ ਉਸ ਦੇ ਪੁਰਸ਼ ਮਿੱਤਰ ਦਾ ਵਿਆਹ ਕਿਸੇ ਹੋਰ ਨਾਲ ਤੈਅ ਕਰ ਦਿੱਤਾ ਗਿਆ ਹੈ ਤਾਂ ਉਹ ਉਸ ਨੂੰ ਮਿਲਣ ਗਈ ਪਰ ਉੱਥੇ ਪਹੁੰਚਣ ’ਤੇ ਉਹ ਉਸ ਨੂੰ ਮਿਲ ਨਹੀਂ ਸਕੀ।

ਵਾਪਸ ਪਰਤਦੇ ਸਮੇਂ ਵਾਹਨ ਚਾਲਕ ਅਤੇ 2 ਹੋਰ ਵਿਅਕਤੀਆਂ ਨੇ ਉਸ ਨੂੰ ਇਕ ਸੁੰਨਸਾਨ ਥਾਂ ’ਤੇ ਲਿਜਾ ਕੇ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ।’’ ਝਾਰਖੰਡ ਦੇ ਸਰਾਏਕੇਲਾ-ਖਰਸਾਵਨ ਜ਼ਿਲ੍ਹੇ ਦੇ ਗਮਹਰੀਆ ਪੁਲਿਸ ਸਟੇਸ਼ਨ ਵਿੱਚ ਕਥਿਤ ਜਬਰ-ਜਨਾਹ ਤੋਂ ਬਾਅਦ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ ਵਿੱਚ ਕੁੱਲ 15 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article