ਮਾਛੀਵਾੜਾ (ਪੱਤਰ ਪ੍ਰੇਰਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀ.ਸੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਵਿਦਿਆਰਥਣ ਗਗਨਦੀਪ ਕੌਰ ਨੇ 77 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਸਥਾਨ, ਰੂਪਰੀਤ ਕੌਰ ਨੇ 73 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਫੂਰਾ ਨੇ 71 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀ.ਸੀ.ਏ. ਸਮੈਸਟਰ ਪੰਜਵੇਂ ਦਾ ਸਮੁੱਚਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦੀ ਹੈ।