ਟਵਿੱਟਰ ਵੱਲੋਂ ਦਿੱਲੀ ਤੇ ਮੁੰਬਈ ਵਿਚਲੇ ਦਫ਼ਤਰ ਬੰਦ

Must read


ਨਵੀਂ ਦਿੱਲੀ: ਟਵਿੱਟਰ ਨੇ ਦਿੱਲੀ ਤੇ ਮੁੰਬਈ ਵਿਚਲੇ ਆਪਣੇ ਦਫ਼ਤਰ ਬੰਦ ਕਰ ਦਿੱਤੇ ਹਨ ਅਤੇ ਸਟਾਫ ਨੂੰ ਘਰੋਂ ਕੰਮ ਕਰਨ ਲਈ ਆਖ ਦਿੱਤਾ ਗਿਆ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਮਾਈਕ੍ਰੋ ਬਲੌਗਿੰਗ ਪਲੇਟਫਾਰਮ ਦਾ ਬੰਗਲੌਰ ਸਥਿਤ ਦਫ਼ਤਰ ਚੱਲਦਾ ਰਹੇਗਾ ਕਿਉਂਕਿ ਇਸ ਦਫ਼ਤਰ ਵਿੱਚ ਵੱਡੀ ਗਿਣਤੀ ਵਿੱਚ ਇੰਜਨੀਅਰਿੰਗ ਸਟਾਫ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਤੇ ਮੁੰਬਈ ਵਿਚਲੇ ਦਫ਼ਤਰ ਕੁਝ ਹਫ਼ਤੇ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ ਅਤੇ ਸਟਾਫ ਘਰੋਂ ਕੰਮ ਕਰ ਰਿਹਾ ਹੈ। ਟਵਿੱਟਰ ਦੇ ਇਸ ਕਦਮ ਨਾਲ ਕਿੰਨੇ ਕੁ ਮੁਲਾਜ਼ਮ ਪ੍ਰਭਾਵਿਤ ਹੋਏ ਹਨ, ਅਜੇ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। -ਪੀਟੀਆਈ 



News Source link

- Advertisement -

More articles

- Advertisement -

Latest article