ਟੀ-20 ਦਰਜਾਬੰਦੀ: ਤੇਜ਼ ਗੇਂਦਬਾਜ਼ ਅਰਸ਼ਦੀਪ ਨੂੰ 28 ਸਥਾਨਾਂ ਦਾ ਫ਼ਾਇਦਾ

0
243


ਦੁਬਈ, 7 ਸਤੰਬਰ

ਪਾਕਿਸਤਾਨ ਖ਼ਿਲਾਫ਼ ਏਸ਼ੀਆ ਕੱਪ ਦੇ ਸੁਪਰ-4 ਮੁਕਾਬਲੇ ਵਿੱਚ ਕੈਚ ਛੱਡੇ ਜਾਣ ਕਾਰਨ ਚਰਚਾ ਵਿੱਚ ਆਏ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈਸੀਸੀ ਦੀ ਅੱਜ ਜਾਰੀ ਤਾਜ਼ਾ ਟੀ-20 ਦਰਜਾਬੰਦੀ ਵਿੱਚ 28 ਸਥਾਨਾਂ ਦਾ ਫ਼ਾਇਦਾ ਹੋਇਆ ਹੈ। ਉਹ ਗੇਂਦਬਾਜ਼ਾਂ ਦੀ ਸੂਚੀ ਵਿੱਚ 62ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਸਪਿੰਨ ਗੇਂਦਬਾਜ਼ ਆਰ. ਅਸ਼ਵਿਨ ਅੱਠਾਂ ਸਥਾਨਾਂ ਦੇ ਫ਼ਾਇਦੇ ਨਾਲ 50ਵੇਂ ਸਥਾਨ ’ਤੇ ਹੈ। ਬੱਲੇਬਾਜ਼ਾਂ ਦੀ ਸੂਚੀ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ (612 ਦਰਜਾਬੰਦੀ ਅੰਕ) ਤਿੰਨ ਸਥਾਨਾਂ ਦੇ ਫ਼ਾਇਦੇ ਨਾਲ 14ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਉਸ ਨੇ ਸ੍ਰੀਲੰਕਾ ਖ਼ਿਲਾਫ਼ 72 ਦੌੜਾਂ ਬਣਾਈਆਂ ਸਨ। ਹਾਲਾਂਕਿ, ਸੂਰਿਆਕੁਮਾਰ ਯਾਦਵ (775 ਦਰਜਾਬੰਦੀ ਅੰਕ) ਇੱਕ ਸਥਾਨ ਦੇ ਨੁਕਸਾਨ ਨਾਲ ਚੌਥੇ ਨੰਬਰ ’ਤੇ ਖਿਸਕ ਗਿਆ ਹੈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਚਾਰ ਸਥਾਨਾਂ ਦੇ ਫ਼ਾਇਦੇ ਨਾਲ 29ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਹਾਰਦਿਕ ਪਾਂਡਿਆ ਹਰਫ਼ਨਮੌਲਿਆਂ ਦੀ ਸੂਚੀ ਵਿੱਚ ਪੰਜਵੇਂ ਸਥਾਨ ’ਤੇ ਬਰਕਰਾਰ ਹੈ। ਬੱਲੇਬਾਜ਼ਾਂ ਵਿੱਚ ਪਾਕਿਸਤਾਨ ਦਾ ਮੁਹੰਮਦ ਰਿਜ਼ਵਾਨ ਆਪਣੀ ਟੀਮ ਦੇ ਕਪਤਾਨ ਬਾਬਰ ਆਜ਼ਮ ਨੂੰ ਪਛਾੜ ਕੇ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। -ਪੀਟੀਆਈ





News Source link

LEAVE A REPLY

Please enter your comment!
Please enter your name here