ਨਿਊਯਾਰਕ, 3 ਜੂਨ
ਟੀ 20 ਵਿਸ਼ਵ ਕੱਪ ਵਿਚ ਦੱਖਣੀ ਅਫਰੀਕਾ ਖ਼ਿਲਾਫ਼ ਸ੍ਰੀਲੰਕਾ ਦੇ ਬੱਲੇਬਾਜ਼ ਵਧੀਆ ਪ੍ਰਦਰਸ਼ਨ ਨਾ ਕਰ ਸਕੇ। ਸ੍ਰੀਲੰਕਾ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਸ੍ਰੀਲੰਕਾ ਦੀ ਪੂਰੀ ਟੀਮ 77 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਦੌਰਾਨ ਸ੍ਰੀਲੰਕਾ ਦਾ ਕੋਈ ਵੀ ਬੱਲੇਬਾਜ਼ੀ 20 ਤੋਂ ਵੱਧ ਦੌੜਾਂ ਨਾ ਬਣਾ ਸਕਿਆ।