ਠਾਣੇ: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਪਾਲਤੂ ਕੁੱਤੇ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕੁੱਤੇ ਦੇ ਮਾਲਕ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਕੁੱਤੇ ਨੂੰ ਖੁੱਲ੍ਹਾ ਛੱਡ ਦਿੱਤਾ ਸੀ ਅਤੇ ਉਦੋਂ ਹੀ ਉਹ ਲਾਪਤਾ ਸੀ। ਇਸ ਮਗਰੋਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕੀਤੀ। ਅਧਿਕਾਰੀ ਨੇ ਦੱਸਿਆ ਕਿ 6 ਜਨਵਰੀ ਨੂੰ ਉਲਹਾਸਨਗਰ ਕੈਂਪ ਨੰਬਰ-3 ਵਿੱਚ ਕੁੱਤਾ ਮਰਿਆ ਹੋਇਆ ਮਿਲਿਆ। -ਪੀਟੀਆਈ