ਡਕੌਂਦਾ ਧੜੇ ਵੱਲੋਂ ਨਹਿਰੀ ਪਟਵਾਰੀਆਂ ਦੀ ਹਮਾਇਤ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 16 ਜੂਨ

ਕਿਸਾਨ ਯੂਨੀਅਨ (ਡਕੌਂਦਾ-ਬੁਰਜਗਿੱਲ) ਨੇ ਨਹਿਰੀ ਪਟਵਾਰੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਨਹਿਰੀ ਪਟਵਾਰੀਆਂ ਨੂੰ ਪੰਜਾਬ ਦੇ 100 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਦੇ ਝੂਠੇ ਅੰਕੜੇ ਪੇਸ਼ ਕਰਨ ਲਈ ਕਿਹਾ ਗਿਆ ਸੀ। ਪਟਵਾਰੀਆਂ ਦੀ ਜਥੇਬੰਦੀ ਨਹਿਰੀ ਪਟਵਾਰ ਯੂਨੀਅਨ ਵੱਲੋਂ ਇਹ ਝੂਠੇ ਅੰਕੜੇ ਪੇਸ਼ ਕਰਨ ਤੋਂ ਇਨਕਾਰ ਕਰਨ ’ਤੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਮੁਅੱਤਲੀ ਅਤੇ ਹੋਰ ਆਗੂਆਂ ਨੂੰ ਚਾਰਜਸ਼ੀਟ ਕਰਨ ਅਤੇ ਹੜਤਾਲ ਦੀ ਤਨਖਾਹ ਕੱਟਣ ਦੇ ਖਿਲਾਫ ਨੂੰ ਧੂਰੀ ਵਿੱਚ ਰੈਲੀ ਕੀਤੀ ਜਾ ਰਹੀ ਹੈ।



News Source link

- Advertisement -

More articles

- Advertisement -

Latest article