ਡੇਰਾ ਰਾਧਾ ਸੁਆਮੀ ਸਮਰਥਕਾਂ ਤੇ ਨਿਹੰਗਾਂ ’ਚ ਝੜਪ, 12 ਜ਼ਖ਼ਮੀ

0
337


ਦਵਿੰਦਰ ਸਿੰਘ ਭੰਗੂ

ਰਈਆ, 4 ਸਤੰਬਰ

ਰਾਧਾ ਸੁਆਮੀ ਸਮਰਥਕਾਂ ਅਤੇ ਤਰਨਾ ਦਲ ਦੇ ਨਿਹੰਗਾਂ ਵਿਚਾਲੇ ਅੱਜ ਸ਼ਾਮ ਨੂੰ ਜੀ ਟੀ ਰੋਡ ਬਿਆਸ ‘ਤੇ ਹੋਈ ਝੜਪ ਵਿੱਚ 12 ਜਣੇ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਵੀ ਹੋਈ ਅਤੇ ਕਈ ਵਾਹਨ ਨੁਕਸਾਨੇ ਗਏ। ਲੋਕਾਂ ਨੂੰ ਖਿੰਡਾਉਣ ਲਈ ਪੁਲੀਸ ਵੱਲੋਂ ਹਵਾਈ ਫਾਇਰ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰ ਤੋਂ ਡੇਰਾ ਰਾਧਾ ਸੁਆਮੀ ਬਿਆਸ ਦੇ ਸਮਰਥਕਾਂ ਅਤੇ ਤਰਨਾ ਦਲ ਬਾਬਾ ਬਕਾਲਾ ਦੇ ਨਿਹੰਗਾਂ ਵਿਚਾਲੇ ਤਕਰਾਰ ਚੱਲ ਰਹੀ ਸੀ। ਨਿਹੰਗਾਂ ਵੱਲੋਂ ਡੇਰਾ ਰਾਧਾ ਸੁਆਮੀ ਦੀ ਮਾਲਕੀ ਵਾਲੀ ਇੱਕ ਜਗ੍ਹਾ ਦੇ ਕਥਿਤ ਜਿੰਦਰੇ ਤੋੜ ਕੇ ਉਸ ਵਿਚ ਵੱਡੀ ਗਿਣਤੀ ਵਿੱਚ ਗਾਵਾਂ ਨੂੰ ਛੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਤਕਰਾਰ ਵਧਣ ਕਾਰਨ ਦੋਵਾਂ ਧਿਰਾਂ ਵਿਚਾਲੇ ਭਾਰੀ ਪੱਥਰਬਾਜ਼ੀ ਹੋਈ। ਇੱਥੇ ਤਾਇਨਾਤ ਪੁਲੀਸ ਨੇ ਦੋਵਾਂ ਧਿਰਾਂ ਨੂੰ ਖਿੰਡਾਉਣ ਲਈ ਹਵਾਈ ਫਾਇਰ ਕੀਤੇ।



News Source link

LEAVE A REPLY

Please enter your comment!
Please enter your name here