ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

0
258


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਮਾਰਚ

ਪੰਜਾਬ ਸਰਕਾਰ ਨੇ ਅੱਜ ਪ੍ਰਬੰਧਕੀ ਆਧਾਰ ’ਤੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਖੁਰਾਕ ਤੇ ਸਪਲਾਈ ਵਿਭਾਗ ਦੇ ਨਵੇਂ ਪ੍ਰਮੁੱਖ ਸਕੱਤਰ ਹੁਣ ਵਿਕਾਸ ਗਰਗ ਹੋਣਗੇ ਜਦਕਿ ਪਹਿਲਾਂ ਇਸ ਮਹਿਕਮੇ ਦਾ ਵਾਧੂ ਚਾਰਜ ਗੁਰਕੀਰਤ ਕਿਰਪਾਲ ਸਿੰਘ ਕੋਲ ਸੀ। ਇਸੇ ਤਰ੍ਹਾਂ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ, ਜਲ ਸਰੋਤ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਨੂੰ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਵਰੁਣ ਰੂਜ਼ਮ, ਆਬਕਾਰੀ ਕਮਿਸ਼ਨਰ ਹੁਣ ਕਰ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲਣਗੇ।



News Source link