ਤ੍ਰਿਪੁਰਾ ’ਚੋਂ 11 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

0
174


ਅਗਰਤਲਾ, 30 ਜੂਨ

ਵੈਧ ਯਾਤਰਾ ਦਸਤਾਵੇਜ਼ਾਂ ਤੋਂ ਬਿਨਾ ਦੇਸ਼ ਵਿੱਚ ਦਾਖ਼ਲ ਹੋ ਰਹੇ 11 ਬੰਗਲਾਦੇਸ਼ੀ ਨਾਗਰਿਕਾਂ ਨੂੰ ਅਗਰਤਲਾ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਤ੍ਰਿਪੁਰਾ ਦੇ ਸਿਪਾਹੀਜਾਲਾ ਜ਼ਿਲ੍ਹੇ ਵਿੱਚ ਬੰਗਲਾਦੇਸ਼ੀ ਨਾਗਰਿਕਾਂ ਦੇ ਕੌਮਾਂਤਰੀ ਸਰਹੱਦ ਪਾਰ ਕਰ ਕੇ ਅਗਰਤਲਾ ਰੇਲਵੇ ਸਟੇਸ਼ਨ ਤੱਕ ਇਕ ਰੇਲਗੱਡੀ ਵਿੱਚ ਸਵਾਰ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਅੱਜ ਸ਼ਾਮ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਆਫੀਸਰ ਇੰਚਾਰਜ ਤਾਪਸ ਦਾਸ ਨੇ ਦੱਸਿਆ, ‘‘ਅਸੀਂ ਅਗਰਤਲਾ ਰੇਲਵੇ ਸਟੇਸ਼ਨ ਤੋਂ 11 ਵਿਅਕਤੀਆਂ ਨੂੰ ਫੜਿਆ ਹੈ ਜਿਨ੍ਹਾਂ ਵਿੱਚ ਪੰਜ ਔਰਤਾਂ ਤੇ ਛੇ ਪੁਰਸ਼ ਸ਼ਾਮਲ ਹਨ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਅਗਰਤਲਾ ਗੌਰਮਿੰਟ ਰੇਲਵੇ ਪੁਲੀਸ ਥਾਣੇ ਲਿਜਾਇਆ ਗਿਆ ਹੈ।’’ ਦਾਸ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ, ਬੰਗਲਾਦੇਸ਼ੀ ਨਾਗਰਿਕ ਭਾਰਤ ਵਿੱਚ ਦਾਖ਼ਲੇ ਲਈ ਕੋਈ ਵੈਧ ਯਾਤਰਾ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। -ਪੀਟੀਆਈ



News Source link