ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ

Must read


Earthquake: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕਿਆਂ ਨਾਲ ਧਰਤੀ ਕੰਬ ਗਈ। ਦਰਅਸਲ, ਸਵੇਰੇ ਐਤਵਾਰ (2 ਅਗਸਤ) ਲਗਭਗ 4:14 ਵਜੇ ਰਾਜਧਾਨੀ ਦਿੱਲੀ ਵਿੱਚ ਧਰਤੀ ਹਿੱਲ ਗਈ। ਲੋਕਾਂ ਨੇ 2.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ।

ਜੀ ਹਾਂ, ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰੀ ਜ਼ਿਲ੍ਹੇ (North District) ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.9 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇੱਕ ਟਵੀਟ ਰਾਹੀਂ ਘਟਨਾ ਦੇ ਵੇਰਵੇ ਸਾਂਝੇ ਕੀਤੇ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਸੀ, ਪਰ ਭੂਚਾਲ ਨੇ ਸਥਾਨਕ ਨਿਵਾਸੀਆਂ ਵਿੱਚ ਥੋੜ੍ਹੀ ਜਿਹੀ ਚਿੰਤਾ ਪੈਦਾ ਕਰ ਦਿੱਤੀ। ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਦੱਸਣਯੋਗ ਹੈ ਕਿ ਬੀਤੀ 27 ਜੂਨ ਨੂੰ ਦਿੱਲੀ ਅਤੇ ਜੰਮੂ-ਕਸ਼ਮੀਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।

ਉੱਤਰੀ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ

ਜਾਣਕਾਰੀ ਲਈ ਦੱਸ ਦੇਈਏ ਕਿ ਅਪ੍ਰੈਲ ਦੇ ਸ਼ੁਰੂ ਵਿੱਚ ਦਿੱਲੀ-ਐੱਨਸੀਆਰ ਖੇਤਰ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਨਾਲ ਜਨਤਾ ਵਿੱਚ ਦਹਿਸ਼ਤ ਫੈਲ ਗਈ ਸੀ। ਦਿੱਲੀ-ਐੱਨਸੀਆਰ ਅਤੇ ਚੰਡੀਗੜ੍ਹ ਸਮੇਤ ਕਈ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕਿਆਂ ਕਾਰਨ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਆਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article