ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਵਿਦਿਅਕ ਦੌਰੇ ‘ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ! 2 ਅਧਿਆਪਕਾਂ ਦੀ ਮੌਤ,

Must read


School Bus Accident: ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਭਰੀ ਇੱਕ ਬੱਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਆਰਾ-ਮੋਹਨੀਆ ਹਾਈਵੇਅ ‘ਤੇ ਮੰਗਲਵਾਰ ਰਾਤ ਨੂੰ ਕਰੀਬ 12:30 ਵਜੇ ਇੱਕ ਵਿਦਿਅਕ ਦੌਰੇ ‘ਤੇ ਜਾ ਰਹੀ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਅਧਿਆਪਕਾਂ ਦੀ ਮੌਤ ਹੋ ਗਈ ਹੈ, ਜਦਕਿ 11 ਵਿਦਿਆਰਥੀ ਜ਼ਖਮੀ ਹੋਏ ਹਨ।

ਜਾਣੋ ਕਿਵੇਂ ਵਾਪਰਿਆ ਹਾਦਸਾ
 
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਐੱਸਪੀ ਰੌਸ਼ਨ ਕੁਮਾਰ ਨੇ ਦੱਸਿਆ ਕਿ ਇਹ ਵਿਦਿਆਰਥੀ ਅਤੇ ਅਧਿਆਪਕ ਰਾਜ ਸਰਕਾਰ ਦੀ ‘ਮੁੱਖ ਮੰਤਰੀ ਬਿਹਾਰ ਦਰਸ਼ਨ ਯੋਜਨਾ’ ਤਹਿਤ ਰਾਜਗੀਰ ਦੇ ਵਿਦਿਅਕ ਦੌਰੇ ‘ਤੇ ਜਾ ਰਹੇ ਸਨ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਦਾ ਡਰਾਈਵਰ ਅੱਗੇ ਜਾ ਰਹੇ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਟੱਕਰ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਹਾਦਸੇ ‘ਚ ਜਾਨ ਗਵਾਉਣ ਵਾਲੇ ਅਧਿਆਪਕਾਂ ਦੀ ਪਛਾਣ ਪੁਨੀਤ ਕੁਮਾਰ ਸਿੰਘ (38) ਵਾਸੀ ਮਿਰਜ਼ਾਪੁਰ (ਯੂਪੀ) ਅਤੇ ਸੰਜੇ ਕੁਮਾਰ ਰਾਏ (45) ਵਾਸੀ ਕੈਮੂਰ ਵਜੋਂ ਹੋਈ ਹੈ। ਇਹ ਦੋਵੇਂ ਚੈਨਪੁਰ ਬਲਾਕ ਦੇ ਮਿਡਲ ਸਕੂਲ, ਬਰਹੌਨਾ ਵਿੱਚ ਤਾਇਨਾਤ ਸਨ। ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਕੋਚਸ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਸਾਸਾਰਾਮ ਸਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗਰੁੱਪ ਵਿੱਚ ਕੁੱਲ 7 ਅਧਿਆਪਕ, 36 ਵਿਦਿਆਰਥੀ ਅਤੇ ਇੱਕ ਸਰਪ੍ਰਸਤ ਸ਼ਾਮਲ ਸਨ। ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article