29.2 C
Patiāla
Saturday, June 6, 2026

ਥਰੀਕੇ ਅਤੇ ਝਾਂਡੇ ’ਚ ਨਾਜਾਇਜ਼ ਕਲੋਨੀਆਂ ’ਤੇ ਚੱਲਿਆ ਬੁਲਡੋਜ਼ਰ

Must read


ਗਗਨ ਅਰੋੜਾ
ਲੁਧਿਆਣਾ, 25 ਸਤੰਬਰ
ਗਲਾਡਾ ਵੱਲੋਂ ਅੱਜ ਥਰੀਕੇ ਅਤੇ ਝਾਂਡੇ ’ਚ ਦੋ ਅਣਅਧਿਕਾਰਤ ਕਲੋਨੀਆਂ ’ਤੇ ਕਾਰਵਾਈ ਕੀਤੀ ਗਈ। ਇਸ ਮੌਕੇ ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਲੋਕਾਂ ਨਾਲ ਧੱਕਾ ਕੀਤਾ ਜਾਂਦਾ ਹੈ ਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਹੀ ਹੀ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟੇਰਟ, ਪੁਲੀਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ, ਸਹਾਇਕ ਟਾਊਨ ਪਲਾਨਰ, ਸਬ-ਡਵੀਜ਼ਨਲ ਇੰਜਨੀਅਰ, ਗਲਾਡਾ ਜੇਈ ਸ਼ਾਮਲ ਸਨ, ਨੇ ਇੱਕ ਅਣਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕੀਤੀ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਥਰੀਕੇ ਅਤੇ ਝਾਂਡੇ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ ਵਿੱਚ ਅਣਅਧਿਕਾਰਿਤ ਕਲੋਨੀ ਦੀਆਂ ਸੜਕਾਂ, ਚਾਰਦੀਵਾਰੀ, ਰਸਤਿਆਂ, ਸਟਰੀਟ ਲਾਈਟਾਂ, ਸੀਵਰੇਜ ਦੇ ਮੈਨਹੋਲਾਂ ਅਤੇ ਇਨ੍ਹਾਂ ਥਾਵਾਂ ’ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਉਨ੍ਹਾਂ ਉਸਾਰੀ ਕਾਰਜ ਬੰਦ ਨਹੀਂ ਕਰਵਾਇਆ, ਜਿਸ ਮਗਰੋਂ ਵਿਸ਼ੇਸ਼ ਟੀਮ ਵੱਲੋਂ ਅੱਜ ਇਹ ਕਾਰਵਾਈ ਆਰੰਭੀ ਗਈ, ਜੋ ਬਿਨਾਂ ਵਿਰੋਧ ਨੇਪਰੇ ਚੜ੍ਹੀ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਪੜਾਅ ’ਤੇ ਗੈਰ-ਕਾਨੂੰਨੀ ਕਲੋਨੀਆਂ ਦੀ ਰੋਕਥਾਮ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਜ਼ੂਰ ਕੀਤੇ ਨਕਸ਼ੇ ਗਲਾਡਾ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹਨ, ਜੋ ਕਿ ਸੰਭਾਵੀ ਖਰੀਦਦਾਰਾਂ ਦੁਆਰਾ ਕੋਈ ਵੀ ਜਾਇਦਾਦ ਖਰੀਦਣ ਤੋਂ ਪਹਿਲਾਂ ਜਾਂਚੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ’ਤੇ ਕਾਰਵਾਈ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅਜਿਹੀਆਂ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫਆਈਆਰ, ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਵਾਉਣ ਲਈ ਸਬੰਧਤ ਤਹਿਸੀਲਦਾਰਾਂ, ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ ਪੀ.ਐਸ.ਪੀ.ਸੀ.ਐਲ. ਨੂੰ ਵੀ ਅਗਾਊਂ ਸਿਫਾਰਸ਼ ਕੀਤੀ ਗਈ ਹੈ।

ਗ਼ੈਰ-ਕਾਨੂੰਨੀ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ: ਮੁੱਖ ਪ੍ਰਸ਼ਾਸਕ

ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਡੀਲਰਾਂ ਵੱਲੋਂ ਕਿਸੇ ਵੀ ਨਿਯਮ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਕਿਸੇ ਵੀ ਸੁਰੱਖਿਆ ਸ਼ਰਤ ਦੀ ਪੂਰਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕਲੋਨੀ ਦੀ ਉਸਾਰੀ ਗ਼ੈਰ ਕਨੂੰਨੀ ਹੈ ਅਤੇ ਸੂਚਨਾ ਮਿਲਦੇ ਸਾਰ ਤੁਰੰਤ ਅਜਿਹੀ ਹਰੇਕ ਉਸਾਰੀ ਨੂੰ ਢਾਹਿਆ ਜਾਵੇਗਾ।

The post ਥਰੀਕੇ ਅਤੇ ਝਾਂਡੇ ’ਚ ਨਾਜਾਇਜ਼ ਕਲੋਨੀਆਂ ’ਤੇ ਚੱਲਿਆ ਬੁਲਡੋਜ਼ਰ appeared first on Punjabi Tribune.



News Source link

- Advertisement -

More articles

- Advertisement -

Latest article