ਦਿੱਲੀ-ਐੱਨਸੀਆਰ ਵਿੱਚ ਮੀਂਹ ਦੀ ਪੇਸ਼ੀਨਗੋਈ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਜਨਵਰੀ

ਪਹਾੜਾਂ ਵਿੱਚ ਲਗਾਤਾਰ ਬਰਫ਼ਬਾਰੀ ਕਾਰਨ ਉੱਤਰੀ ਰਾਜਾਂ ਵਿੱਚ ਠੰਢ ਦਾ ਪ੍ਰਕੋਪ ਜਾਰੀ ਹੈ। ਦਿੱਲੀ ਵਿੱਚ ਸੀਤ ਲਹਿਰ ਕਾਰਨ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਲਕੀ ਬਾਰਸ਼ ਦੀ ਪੇਸ਼ੀਨਗੋਈ ਕੀਤੀ ਹੈ। ਹਾਲਾਂਕਿ ਸੋਮਵਾਰ ਨੂੰ ਥੋੜ੍ਹੀ ਜਿਹੀ ਧੁੱਪ ਖਿੜੀ।

ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਾਮੀ ਦੋ ਦਿਨਾਂ ’ਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਕੜਾਕੇ ਦੀ ਠੰਢ ਜਾਰੀ ਰਹਿਣ ਦੀ ਸੰਭਾਵਨਾ ਹੈ। ਕੌਮੀ ਰਾਜਧਾਨੀ ਵਿੱਚ ਸਵੇਰੇ ਬੱਦਲ ਛਾਏ ਰਹੇ ਅਤੇ ਸ਼ਹਿਰ ਵਿੱਚ ਧੁੰਦ ਦੀ ਸੰਘਣੀ ਪਰਤ ਛਾਈ ਰਹੀ। ਦਿਨ ਅਤੇ ਰਾਤ ਦਾ ਤਾਪਮਾਨ ਕ੍ਰਮਵਾਰ 19 ਅਤੇ 9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।



News Source link

- Advertisement -

More articles

- Advertisement -

Latest article