ਦਿੱਲੀ ਸਮੇਤ ਇਨ੍ਹਾਂ ਰਾਜਾਂ ‘ਚ ਅਗਲੇ 24 ਘੰਟਿਆਂ ਦੌਰਾਨ ਮੌਸਮ ਬਦਲੇਗਾ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ: IMD

Must read


ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ (IMD) ਮੁਤਾਬਕ ਵੈਸਟਨ ਡਿਸਟਰਬਨ (Western Disturbance) ਦੇ ਅਸਰ ਨਾਲ 22 ਅਤੇ 23 ਜਨਵਰੀ 2026 ਦੌਰਾਨ ਕਈ ਇਲਾਕਿਆਂ ਵਿੱਚ ਮੀਂਹ, ਗੜ੍ਹੇਮਾਰੀ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਨ੍ਹਾਂ ਰਾਜਾਂ ਵਿੱਚ ਮੀਂਹ ਨਾਲ ਗੜ੍ਹੇ ਪੈਣ ਦਾ ਖਦਸ਼ਾ

ਮੌਸਮ ਵਿਭਾਗ ਦੇ ਅਨੁਸਾਰ 22 ਅਤੇ 23 ਜਨਵਰੀ ਨੂੰ ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਗਰਜ-ਚਮਕ ਦੇ ਨਾਲ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦੀ ਹੈ। ਕਈ ਇਲਾਕਿਆਂ ਵਿੱਚ ਗੜ੍ਹੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਵੱਗ ਸਕਦੀਆਂ ਹਨ।

ਰਾਜਸਥਾਨ ਅਤੇ ਪਹਾੜੀ ਰਾਜਾਂ ਦਾ ਮੌਸਮ

ਪੱਛਮੀ ਰਾਜਸਥਾਨ ਵਿੱਚ 22 ਜਨਵਰੀ ਨੂੰ ਹਲਕੀ ਮੀਂਹ ਦੇ ਨਾਲ ਬਿਜਲੀ ਚਮਕਣ ਅਤੇ 30–40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ 23 ਜਨਵਰੀ ਨੂੰ ਮੀਂਹ ਪੈ ਸਕਦੀ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮੀਂਹ ਦੇ ਨਾਲ-ਨਾਲ ਬਰਫ਼ਬਾਰੀ ਦੀ ਵੀ ਆਸ਼ੰਕਾ ਜਤਾਈ ਗਈ ਹੈ, ਜਿਸ ਕਾਰਨ ਠੰਡ ਹੋਰ ਵੱਧ ਸਕਦੀ ਹੈ।

ਪੰਜਾਬ ‘ਚ ਦਰਜ ਹੋਇਆ ਮੈਦਾਨੀ ਇਲਾਕਿਆਂ ਦਾ ਸਭ ਤੋਂ ਘੱਟ ਤਾਪਮਾਨ

ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 5 ਤੋਂ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼, ਮੇਘਾਲਿਆ, ਨਾਗਾਲੈਂਡ ਅਤੇ ਮਿਜ਼ੋਰਮ ਵਿੱਚ ਵੀ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਤਾਪਮਾਨ ਕਰੀਬ 10 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ।

ਆਦਮਪੁਰ (ਪੰਜਾਬ) ਵਿੱਚ ਘੱਟੋ-ਘੱਟ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਰਿਹਾ। ਹਾਲਾਂਕਿ ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਘੱਟੋ-ਘੱਟ ਤਾਪਮਾਨ ਆਮ ਤੋਂ ਥੋੜ੍ਹਾ ਵੱਧ ਰਿਹਾ, ਪਰ ਠੰਡ ਦਾ ਅਸਰ ਉੱਥੇ ਵੀ ਬਣਿਆ ਹੋਇਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਰਹੇਗਾ ਘਣਾ ਕੋਹਰਾ
22 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸਵੇਰੇ ਅਤੇ ਰਾਤ ਦੇ ਸਮੇਂ ਘਣਾ ਕੋਹਰਾ ਛਾ ਸਕਦਾ ਹੈ। 24 ਤੋਂ 26 ਜਨਵਰੀ ਦੇ ਦਰਮਿਆਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਰਾਜਸਥਾਨ ਵਿੱਚ ਸਵੇਰ ਵੇਲੇ ਕੋਹਰਾ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਵਿਜ਼ੀਬਿਲਟੀ ਪ੍ਰਭਾਵਿਤ ਹੋ ਸਕਦੀ ਹੈ।

 

ਹੋਰ ਪੜ੍ਹੋ

ਹੋਰ ਪੜ੍ਹੋ



News Source link

- Advertisement -

More articles

- Advertisement -

Latest article