ਦਿੱਲੀ ਹਾੲੀ ਕੋਰਟ ਨੇ 2000 ਰੁਪਏ ਦੇ ਨੋਟ ਵਾਪਸ ਲੈਣ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕੀਤੀ

0
204


ਨਵੀਂ ਦਿੱਲੀ, 3 ਜੁਲਾਈ
ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਟੀਸ਼ਨ ‘ਤੇ ਫੈਸਲਾ 30 ਮਈ ਨੂੰ ਸੁਰੱਖਿਅਤ ਰੱਖਿਆ ਗਿਆ ਸੀ। ਪਟੀਸ਼ਨਕਰ ਰਜਨੀਸ਼ ਭਾਸਕਰ ਗੁਪਤਾ ਨੇ ਦਲੀਲ ਦਿੱਤੀ ਸੀ ਕਿ ਆਰਬੀਆਈ ਕੋਲ 2,000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਬਾਰੇ ਸਿਰਫ਼ ਕੇਂਦਰ ਸਰਕਾਰ ਹੀ ਫੈਸਲਾ ਲੈ ਸਕਦੀ ਹੈ।



News Source link