ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਦਸੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸਾਲ ਦੇ ਆਖ਼ਰੀ ਦਿਨ ਅੱਜ ਭਾਰਤ-ਪਾਕਿਸਤਾਨ ਵਿਚਾਲੇ ਦੁਵੱਲੇ ਵਪਾਰ ਲਈ ਅਟਾਰੀ-ਵਾਹਗਾ ਬਾਰਡਰ ਮੁੜ ਖੁਲ੍ਹਵਾਉਣ ਲਈ ਅਟਾਰੀ ’ਚ ਰਾਜਸੀ ਚੇਤਨਾ ਕਾਨਫਰੰਸ ਕੀਤੀ ਗਈ। ਇਸ ਦੀ ਪ੍ਰਧਾਨਗੀ ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਹਰਪਾਲ ਸਿੰਘ ਛੀਨਾ, ਮੁਖਤਾਰ ਸਿੰਘ ਮੁਹਾਵਾ ਤੇ ਅਮਰਜੀਤ ਸਿੰਘ ਰਣੀਕੇ ਨੇ ਕੀਤੀ। ਕਾਨਫਰੰਸ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਸ਼ਹੀਦ ਹੋਏ ਅਤੇ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਆਰਐੱਮਪੀਆਈ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹਿੰਦੂਤਵ ਏਜੰਡੇ ਤਹਿਤ ਲੋਕਾਂ ’ਚ ਧਾਰਮਿਕ ਪਾੜਾ ਪਾ ਰਹੀ ਹੈ। ਪੰਜਾਬ ਤਬਾਹੀ ਵੱਲ ਜਾ ਰਿਹਾ ਪਰ ਸੂਬਾ ਸਰਕਾਰ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀ ਹੈ। ਇਸ ਮੌਕੇ ਐੱਸਕੇਐੱਮ ਦੇ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੇ ਲੋਕ ਇਹ ਚਾਹੁੰਦੇ ਹਨ ਕਿ ਆਪਸ ਵਿੱਚ ਪਿਆਰ ਤੇ ਸਾਂਝ ਹੋਣੀ ਚਾਹੀਦੀ ਹੈ।
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਅਤੇ ਆਰਐੱਮਪੀਆਈ ਦੇ ਸੂਬਾ ਪ੍ਰਧਾਨ ਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਰਤਨ ਸਿੰਘ ਰੰਧਾਵਾ ਨੇ ਦੱਸਿਆ ਕਿ ਬਾਰਡਰ ਅਤੇ ਤਾਰੋਂ ਪਾਰ ਦੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ 10 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਅਜੇ ਤੱਕ 2023-2024 ਸਾਲ ਦਾ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਘੱਟੋ-ਘੱਟ 30 ਹਜ਼ਾਰ ਪ੍ਰਤੀ ਏਕੜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਬੀਐੱਸਐੱਫ ਨੇ ਕਿਸਾਨਾਂ ’ਤੇ ਸਰਹੱਦੀ ਲੋਕਾਂ ਦੀ ਖੱਜਲ-ਖ਼ੁਆਰੀ ਬੰਦ ਨਾ ਕੀਤੀ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧ ਵਿੱਚ ਉੱਚ ਅਧਿਕਾਰੀਆਂ ਨੂੰ ਵਪਾਰ ਤੇ ਲੋਕਾਂ ਦੀ ਆਵਜਾਈ ਵਾਸਤੇ ਬਾਰਡਰ ਖੋਲ੍ਹਣ ਤੇ ਹੋਰ ਮੰਗਾਂ ਦੇ ਸਬੰਧੀ ਪੱਤਰ ਦਿੱਤਾ ਗਿਆ।
News Source link
#ਦਵਲ #ਵਪਰ #ਲਈ #ਅਟਰਵਹਗ #ਸਰਹਦ #ਮੜ #ਖਲਹਵਉਣ #ਤ #ਜਰ