ਜਗਰਾਉਂ: ਗੁਰੂ ਸਾਹਿਬਾਨਾਂ ਅਤੇ ਦੇਵੀ ਦੇਵਿਆਂ ਖ਼ਿਲਾਫ਼ ਕਥਿਤ ਤੌਰ ’ਤੇ ਗਲਤ ਬੋਲਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਤਹਿਤ ਅੱਜ ਇਕ ਵਫ਼ਦ ਇਥੇ ਪੁਲੀਸ ਅਧਿਕਾਰੀ ਨੂੰ ਮਿਲਿਆ। ਵਫ਼ਦ ਵਿੱਚ ਸ਼ਾਮਲ ਜਨਤਕ ਨੁਮਾਇੰਦਿਆਂ ਨੇ ਜ਼ਿਲ੍ਹਾ ਪੁਲੀਸ ਮੁਖੀ ਤੋਂ ਮੰਗ ਕੀਤੀ ਕਿ ਨਕਲੀ ਬਾਬੇ ਦਾ ਭੰਡੀ ਪ੍ਰਚਾਰ ਕਰਦੇ ਹੋਏ ਉਸ ਦੇ ਚੇਲਿਆਂ ਨੇ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਸ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਲਈ ਇਨ੍ਹਾਂ ਲੋਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੁਲੀਸ ਮੁਖੀ ਦੀ ਗੈਰਮੌਜੂਦਗੀ ਵਿੱਚ ਪੁਲੀਸ ਕਪਤਾਨ (ਐੱਚ) ਨੂੰ ਲਿਖਤ ਸ਼ਿਕਾਇਤ ਦਿੱਤੀ ਗਈ। \B-ਨਿੱਜੀ ਪੱਤਰ ਪ੍ਰੇਰਕ\B
The post ਦੇਵੀ ਦੇਵਤਿਆਂ ਬਾਰੇ ਗਲਤ ਬੋਲਣ ਖ਼ਿਲਾਫ਼ ਕਾਰਵਾਈ ਮੰਗੀ appeared first on Punjabi Tribune.