ਦੋਰਾਂਗਲਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਵਿਰੋਧ

Must read


ਕੇਪੀ ਸਿੰਘ

ਗੁਰਦਾਸਪੁਰ, 6 ਮਈ

ਭਾਰਤੀ ਜਨਤਾ ਪਾਰਟੀ ਤੋਂ ਨਾਰਾਜ਼ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਦੋਰਾਂਗਲਾ ਵਿੱਚ ਆਪਣੇ ਪਿਤਾ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਉਨ੍ਹਾਂ ਦੇ ਪੁੱਤਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਾਲੀਆਂ ਝੰਡੀਆਂ ਦਿਖਾ ਕੇ ਗ਼ੁੱਸਾ ਜਤਾਇਆ ਗਿਆ। ਮੌਕੇ ’ਤੇ ਪੁੱਜੇ ਡੀਐੱਸਪੀ ਸੁਖਪਾਲ ਸਿੰਘ ਸਮੇਤ ਪੁਲੀਸ ਮੁਲਾਜ਼ਮਾਂ ਨੇ ਧਰਨਾਕਾਰੀਆਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਦੇ ਗ਼ੁੱਸੇ ਨੂੰ ਦੇਖਦੇ ਹੋਏ ਚੋਣ ਪ੍ਰਚਾਰ ਲਈ ਆਏ ਕਿਸਾਨਾਂ ਅਤੇ ਭਾਜਪਾ ਆਗੂਆਂ ਵਿਚਾਲੇ ਗੱਲਬਾਤ ਹੋਈ, ਜਿਸ ’ਚ ਭਾਜਪਾ ਆਗੂ ਸਵਾਲਾਂ ਦਾ ਜਵਾਬ ਨਾ ਦੇ ਸਕੇ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਲੜਕਾ ਕੁਝ ਭਾਜਪਾ ਨੌਜਵਾਨਾਂ ਨਾਲ ਚੋਣ ਪ੍ਰਚਾਰ ਕਰਨ ਦੋਰਾਂਗਲਾ ਪਹੁੰਚਿਆ ਸੀ। ਬਾਅਦ ਵਿੱਚ ਜਦੋਂ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਉੱਥੇ ਪੁੱਜੇ। ਪਰ ਪਹਿਲਾਂ ਤੋਂ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਜਵਾਬ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ਵੋਟਾਂ ਮੰਗਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।



News Source link
#ਦਰਗਲ #ਚ #ਚਣ #ਪਰਚਰ #ਕਰਨ #ਪਹਚ #ਭਜਪ #ਉਮਦਵਰ #ਦਨਸ #ਬਬ #ਦ #ਪਤਰ #ਦ #ਕਸਨ #ਵਲ #ਵਰਧ

- Advertisement -

More articles

- Advertisement -

Latest article