ਕਪੂਰਥਲਾ: ਸੁਲਤਾਨਪੁਰ ਲੋਧੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਡੀ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਚੋਰੀਆਂ ਕਰਨ ਦੇ ਆਦੀ ਹਨ ਤੇ ਅੱਜ ਵੀ ਗਾਹਕਾਂ ਦੀ ਉਡੀਕ ਕਰ ਰਹੇ ਹਨ ਜਿਸ ’ਤੇ ਪੁਲੀਸ ਨੇ ਕਰਨਪ੍ਰੀਤ ਸਿੰਘ ਉਰਫ਼ ਮਿੱਠੀ ਵਾਸੀ ਦੀਪੇਵਾਲ ਤੇ ਸੰਦੀਪ ਸਿੰਘ ਉਰਫ਼ ਗੋਪੀ ਵਾਸੀ ਦੀਪੇਵਾਲ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। – ਨਿੱਜੀ ਪੱਤਰ ਪ੍ਰੇਰਕ