ਦੋ ਨਸ਼ਾ ਤਸਕਰ 10 ਕਿੱਲੋ ਹੈਰੋਇਨ ਤੇ ਅਸਲੇ ਸਣੇ ਗ੍ਰਿਫ਼ਤਾਰ

Must read


ਜਗਤਾਰ ਸਿੰਘ ਲਾਂਬਾ/ਕੇ.ਪੀ. ਸਿੰਘ

ਅੰਮ੍ਰਿਤਸਰ/ਗੁਰਦਾਸਪੁਰ, 28 ਦਸੰਬਰ

ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿੱਲੋ ਹੈਰੋਇਨ ਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਕਾਰਤੂਸ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਪੁਲੀਸ ਨੇ ਤਿੰਨ ਦਿਨ ਪਹਿਲਾਂ ਦੋ ਜਣਿਆਂ ਨੂੰ 10 ਕਿੱਲੋ ਹੈਰੋਇਨ ਤੇ ਡਰੋਨ ਸਣੇ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਸੀ। ਦੋਵੇਂ ਨਸ਼ਾ ਤਸਕਰਾਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਸਰਹੱਦੀ ਚੌਕੀ (ਬੀਓਪੀ) ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਗਈ ਨਸ਼ੇ ਤੇ ਹਥਿਆਰਾਂ ਦੀ ਖੇਪ ਬਰਾਮਦ ਕਰ ਕੇ ਪੈਦਲ ਆਪਣੇ ਘਰ ਜਾ ਰਹੇ ਸਨ। 





News Source link

- Advertisement -

More articles

- Advertisement -

Latest article