ਧਨੌਲਾ ਬਾਈਪਾਸ ’ਤੇ ਚੱਲਦੀ ਕਾਰ ਨੂੰ ਲੱਗੀ ਅੱਗ

Must read


ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਬਠਿੰਡਾ-ਚੰਡੀਗੜ੍ਹ ਹਾਈਵੇਅ ਦੇ ਧਨੌਲਾ ਬਾਈਪਾਸ ’ਤੇ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਘਟਨਾ ’ਚ ਕਾਰ ਪੂਰੀ ਤਰ੍ਹਾਂ ਸੜ੍ਹਕੇ ਸੁਆਹ ਹੋ ਗਈ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮਿਲੀ ਜਾਣਕਾਰੀ ਅਨੁਸਾਰ ਕਾਰ ਚਾਲਕ ਹਰਜਿੰਦਰ ਸਿੰਘ ਵਾਸੀ ਪਿੰਡ ਕੱਟੂ ਹਾਲ ਆਬਾਦ ਬਠਿੰਡਾ ਆਪਣੀ ਕਾਰ ਰਾਹੀ ਬਠਿੰਡਾ ਤੋਂ ਆਪਣੇ ਪਿੰਡ ਕੱਟੂ ਆ ਰਿਹਾ ਸੀ ਤਾਂ ਅਚਾਨਕ ਉਸ ਦੀ ਕਾਰ ਧਨੌਲਾ ਬਾਈਪਾਸ ’ਤੇ ਪੁਲੀ ਨਾਲ ਟਕਰਾ ਗਈ ਅਤੇ ਕਾਰ ਚਾਲਕ ਜਦੋਂ ਕਾਰ ਤੋਂ ਬਾਹਰ ਨਿਕਲਿਆ ਤਾਂ ਕਾਰ ’ਚ ਧੂੰਆਂ ਨਿਕਲ ਰਿਹਾ ਸੀ ਅਤੇ ਦੇਖਦੇ ਦੇਖਦੇ ਹੀ ਨੂੰ ਅੱਗ ਲੱਗ ਚੁੱਕੀ ਸੀ। ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਅਤੇ ਅੱਗ ਬਝਾਊ ਦਸਤੇ ਵੱਲੋਂ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।



News Source link

- Advertisement -

More articles

- Advertisement -

Latest article