ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ – Punjabi Tribune

0
237


ਸ੍ਰੀਨਗਰ, 13 ਅਪਰੈਲ

ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ ਸਰਕਾਰ ਨਹੀਂ ਆ ਜਾਂਦੀ ਜੋ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਨ ਬਾਰੇ ਚਰਚਾ ਕਰਨ ਲਈ ਤਿਆਰ ਹੋਵੇ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੱਚੇ ਰਾਜਨੇਤਾ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸੇ ਨਾ ਕਿਸੇ ਪੜਾਅ ’ਤੇ ਜਾ ਕੇ ਇਹ ਸੋਚਣਾ ਪਵੇਗਾ ਕਿ ਉਹ ਆਪਣੇ ਪਿੱਛੇ ਕਿਸ ਤਰ੍ਹਾਂ ਦੀ ਵਿਰਾਸਤ ਛੱਡ ਕੇ ਗਏ ਹਨ। -ਪੀਟੀਆਈ



News Source link