ਰਤੀਆ (ਪੱਤਰ ਪ੍ਰੇਰਕ):
ਪੁਲੀਸ ਕਪਤਾਨ ਆਸਥਾ ਮੋਦੀ ਦੇ ਨਿਰਦੇਸ਼ਾਂ ’ਤੇ ਆਈਸਕ੍ਰੀਮ ਵੇਚਣ ਵਾਲੇ ਕੋਲੋਂ ਮੋਬਾੲੀਲ ਅਤੇ ਨਕਦੀ ਖੋਹਣ ਦੇ ਮਾਮਲੇ ’ਚ ਰਤੀਆ ਪੁਲੀਸ ਨੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਾਲਾ ਸਿੰਘ ਵਾਸੀ ਵਾਰਡ ਨੰਬਰ 4 ਰਤੀਆ ਅਤੇ ਮਨੀਸ਼ ਕੁਮਾਰ ਉਰਫ ਕਬੂਤਰ ਵਾਸੀ ਵਾਰਡ ਨੰਬਰ ਇੱਕ ਰਤੀਆ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲੀਸ ਨੇ ਅਦਾਲਤ ਤੋਂ ਰਿਮਾਂਡ ਲੈ ਕੇ ਮੁਲਜ਼ਮਾਂ ਕੋਲੋਂ ਪੁੱਛ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ।
The post ਨਕਦੀ ਅਤੇ ਮੋਬਾਈਲ ਖੋਹਣ ਦੇ ਦੋਸ਼ ਹੇਠ ਦੋ ਕਾਬੂ appeared first on Punjabi Tribune.