ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਮਈ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਨਗਰ ਕੌਂਸਲ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਪ੍ਰੇਮ ਚੰਦ ਗਰਗ ਵੱਲੋਂ ਅੱਜ ਪਾਰਟੀ ਨੂੰ ਛੱਡ ਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਰਵਿੰਦ ਖੰਨਾ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸ੍ਰੀ ਗਰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਪਰਿਵਾਰ ਦੀ ਨਿੱਜੀ ਜਾਇਦਾਦ ਬਣ ਗਿਆ ਹੈ। ਸਿਰਫ ਪਰਿਵਾਰ ਦੀ ਚਾਪਲੂਸੀ ਕਰਨ ਵਾਲਿਆਂ ਦੀ ਹੀ ਪੁੱਛਗਿੱਛ ਹੈ। ਭਾਜਪਾ ਆਗੂ ਅਰਵਿੰਦ ਖੰਨਾ ਨੇ ਪ੍ਰੇਮ ਚੰਦ ਗਰਗ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਧਰਮਿੰਦਰ ਸਿੰਘ ਦੁੱਲਟ ਜ਼ਿਲ੍ਹਾ ਪ੍ਰਧਾਨ, ਕਪਿਲ ਦੇਵ ਗਰਗ, ਪ੍ਰਮੋਦ ਕਾਂਸਲ ਪਿੰਕੀ ਅਤੇ ਹਰਭਗਵਾਨ ਦਾਸ ਸਮੇਤ ਕਈ ਆਗੂ ਮੌਜੂਦ ਸਨ