ਨਵੀਂ ਦਿੱਲੀ: ਸੰਜੈ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

0
195


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 5 ਅਕਤੂਬਰ

ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਖ਼ਿਲਾਫ਼ ਅੱਜ ਮੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਪਾਰਟੀ ਦੇ ਕਈ ਵਰਕਰ ਦੀਨਦਿਆਲ ਉਪਾਧਿਆਏ ਮਾਰਗ ‘ਤੇ ‘ਆਪ’ ਦਫ਼ਤਰ ‘ਚ ਇਕੱਠੇ ਹੋਏ ਅਤੇ ਸੰਜੈ ਸਿੰਘ ਦੀ ਰਿਹਾਈ ਦੀ ਮੰਗ ਕਰਦੇ ਹੋਏ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪਾਰਟੀ ਦਾ ਦੋਸ਼ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਜੈ ਸਿੰਘ ਨੂੰ ਇਸ ਲਈ ਗ੍ਰਿਫਤਾਰ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਅਡਾਨੀ ਸਮੂਹ ਨਾਲ ਜੁੜੇ ਮੁੱਦੇ ਸੰਸਦ ਵਿੱਚ ਉਠਾਏ ਸਨ।



News Source link