ਨਵੀਂ ਦਿੱਲੀ: ਸੰਸਦ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਵਿਜੈ ਚੌਕ ਤੱਕ ਰੋਸ ਮਾਰਚ – punjabitribuneonline.com

Must read


ਨਵੀਂ ਦਿੱਲੀ, 21 ਦਸੰਬਰ

ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਸਦਨ ‘ਚ ਕੰਮ ਹੋਵੇ। ਰਾਜ ਸਭਾ ਦੇ ਚੇਅਰਮੈਨ ਨੇ ਮੁੱਦਾ ਉਠਾਉਂਦੇ ਹੋਏ ਸੰਸਦ ‘ਚ ਜਾਤੀਵਾਦ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਸੰਸਦ ‘ਚ ਸੁਰੱਖਿਆ ਕੁਤਾਹੀ ਦਾ ਮੁੱਦਾ ਉਠਾਉਣਾ ਚਾਹੁੰਦੀ ਹੈ ਤੇ ਸਰਕਾਰ ਤੋਂ ਪੁੱਛਦੀ ਹੈ ਕਿ ਅਜਿਹਾ ਕਿਉਂ ਹੋਇਆ, ਕਿਵੇਂ ਹੋਇਆ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੁਰੱਖਿਆ ’ਚ ਕੁਤਾਹੀ ਬਾਰੇ ਸਦਨ ‘ਚ ਬੋਲਣਾ ਚਾਹੀਦਾ ਸੀ। ਪ੍ਰਧਾਨ ਮੰਤਰੀ ਕਿਤੇ ਹੋਰ ਬੋਲੇ ​​ਪਰ ਲੋਕ ਸਭਾ ਤੇ ਰਾਜ ਸਭਾ ਵਿੱਚ ਨਹੀਂ ਆਏ।



News Source link

- Advertisement -

More articles

- Advertisement -

Latest article