ਮੁੰਬਈ, 1 ਦਸੰਬਰ
ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਕਿਹਾ ਕਿ ਸੂਬੇ ਦੇ ਨਵੇਂ ਮੁੱਖ ਮੰਤਰੀ ਬਾਰੇ ਫ਼ੈਸਲਾ ਭਾਜਪਾ ਕਰੇਗੀ ਅਤੇ ਉਹ ਇਸ ਦਾ ਪੂਰਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਨੂੰ ਲੈ ਕੇ ਮਹਾਯੁਤੀ ਦੇ ਭਾਈਵਾਲਾਂ ’ਚ ਕੋਈ ਮਤਭੇਦ ਨਹੀਂ ਹੈ। ਸਤਾਰਾ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਦਾਰੇ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿੰਦੇ ਨੇ ਕਿਹਾ ਕਿ ਸਰਕਾਰ ਬਣਾਉਣ ਬਾਰੇ ਗੱਲਬਾਤ ਚੱਲ ਰਹੀ ਹੈ ਅਤੇ ਸਾਰੇ ਫੈਸਲੇ ਮਹਾਯੁਤੀ ਦੇ ਤਿੰਨੋਂ ਭਾਈਵਾਲ ਸ਼ਿਵ ਸੈਨਾ, ਭਾਜਪਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਵੱਲੋਂ ਸਹਿਮਤੀ ਨਾਲ ਲਏ ਜਾਣਗੇ। ਸ਼ਿੰਦੇ ਨੇ ਕਿਹਾ ਕਿ ਉਹ ਨਿਯਮਿਤ ਤੌਰ ’ਤੇ ਪਿੰਡ ਦਾ ਦੌਰਾ ਕਰਦੇ ਹਨ ਅਤੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਕੋਈ ਭੁਲੇਖਾ ਨਹੀਂ ਹੋਣਾ ਚਾਹੀਦਾ ਕਿਉਂਕਿ ਉਨ੍ਹਾਂ ਨੇ ਪਿਛਲੇ ਹਫਤੇ ਹੀ ਮੁੱਖ ਮੰਤਰੀ ਦੇ ਅਹੁਦੇ ਬਾਰੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਸੀ। ਸ਼ਿਵ ਸੈਨਾ ਨੇਤਾ ਸ਼ੁੱਕਰਵਾਰ ਨੂੰ ਆਪਣੇ ਜੱਦੀ ਪਿੰਡ ਆ ਗਏ ਸਨ। ਕਿਆਸ ਲਾਏ ਜਾ ਰਹੇ ਸਨ ਕਿ ਸ਼ਿੰਦੇ ਨਵੀਂ ਸਰਕਾਰ ਦੇ ਗਠਨ ਤੋਂ ਖ਼ੁਸ਼ ਨਹੀਂ ਹਨ ਪਰ ਉਨ੍ਹਾਂ ਦੇ ਸਹਿਯੋਗੀ ਨੇ ਕਿਹਾ ਸੀ ਕਿ ਉਹ ਬਿਮਾਰ ਹਨ ਅਤੇ ਐਤਵਾਰ ਸ਼ਾਮ ਨੂੰ ਮੁੰਬਈ ਪਰਤਣਗੇ।
ਪੱਤਰਕਾਰਾਂ ਵੱਲੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛੇ ਜਾਣ ’ਤੇ ਸ਼ਿਵ ਸੈਨਾ ਆਗੂ ਨੇ ਕਿਹਾ ਕਿ ਉਹ ਹੁਣ ਠੀਕ ਹਨ ਆਰਾਮ ਕਰਨ ਲਈ ਆਪਣੇ ਜੱਦੀ ਪਿੰਡ ਆਏ ਹਨ। ਆਪਣੇ ਪੁੱਤਰ ਅਤੇ ਲੋਕ ਸਭਾ ਮੈਂਬਰ ਸ੍ਰੀਕਾਂਤ ਸ਼ਿੰਦੇ ਦੇ ਉਪ ਮੁੱਖ ਮੰਤਰੀ ਬਣਨ ਦੇ ਕਿਆਸ ਬਾਰੇ ਸ਼ਿੰਦੇ ਨੇ ਕਿਹਾ ਕਿ ਇਸ ਬਾਰੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ, ‘ਪਿਛਲੇ ਹਫ਼ਤੇ ਦਿੱਲੀ ਵਿੱਚ (ਕੇਂਦਰੀ ਮੰਤਰੀ) ਅਮਿਤ ਸ਼ਾਹ ਨਾਲ ਮੀਟਿੰਗ ਹੋਈ ਸੀ। ਹੁਣ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਸਰਕਾਰ ਦੇ ਗਠਨ ਦੀਆਂ ਬਾਰੀਕੀਆਂ ’ਤੇ ਚਰਚਾ ਕੀਤੀ ਜਾਵੇਗੀ।’ -ਪੀਟੀਆਈ
ਨਵੇਂ ਮੁੱਖ ਮੰਤਰੀ ਦਾ ਨਾਮ ਤੈਅ, ਸੀਨੀਅਰ ਲੀਡਰਸ਼ਿਪ ਤੋਂ ਪੁਸ਼ਟੀ ਦੀ ਉਡੀਕ: ਦਾਨਵੇ
ਮੁੰਬਈ: ਭਾਜਪਾ ਆਗੂ ਰਾਓਸਾਹਿਬ ਦਾਨਵੇ ਨੇ ਅੱਜ ਕਿਹਾ ਕਿ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਤੈਅ ਕਰ ਲਿਆ ਗਿਆ ਹੈ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਇਸ ਦੀ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਦਾਨਵੇ ਨੇ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਮਹਾਰਾਸ਼ਟਰ ਦੇ ਲੋਕ ਜਾਣਦੇ ਹਨ ਕਿ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਸ਼ਨਿਚਰਵਾਰ ਨੂੰ ਕਿਹਾ ਸੀ ਕਿ ਮਹਾਰਾਸ਼ਟਰ ਦੀ ਨਵੀਂ ਮਹਾਯੁਤੀ ਸਰਕਾਰ ਦਾ ਸਹੁੰ ਚੁੱਕ ਸਮਾਗਮ 5 ਦਸੰਬਰ ਦੀ ਸ਼ਾਮ ਨੂੰ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ’ਚ ਹੋਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਹਾਲਾਂਕਿ ਇਹ ਐਲਾਨ ਨਹੀਂ ਕੀਤਾ ਗਿਆ ਕਿ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ ਪਰ ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਦੇਵੇਂਦਰ ਫੜਨਵੀਸ ਦਾ ਨਾਂ ਸਭ ਤੋਂ ਅੱਗੇ ਹੈ। -ਪੀਟੀਆਈ
ਸਰਕਾਰ ਬਣਾਉਣ ’ਚ ਦੇਰੀ ਮਹਾਰਾਸ਼ਟਰ ਦਾ ਅਪਮਾਨ: ਆਦਿਤਿਆ ਠਾਕਰੇ
ਮੁੰਬਈ: ਸ਼ਿਵ ਸੈਨਾ (ਯੂਬੀਟੀ) ਆਗੂ ਆਦਿਤਿਆ ਠਾਕਰੇ ਨੇ ਅੱਜ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਇੱਕ ਹਫ਼ਤੇ ਤੋਂ ਵੱਧ ਸਮਾਂ ਬਾਅਦ ਵੀ ਮੁੱਖ ਮੰਤਰੀ ਅਤੇ ਸਰਕਾਰ ਬਣਾਉਣ ਬਾਰੇ ਫੈਸਲਾ ਕਰਨ ਵਿੱਚ ਮਹਾਯੁਤੀ ਦੀ ਅਸਮਰੱਥਾ ਮਹਾਰਾਸ਼ਟਰ ਦਾ ‘ਅਪਮਾਨ’ ਹੈ। ਉਨ੍ਹਾਂ ਐਕਸ ’ਤੇ ਪੁੱਛਿਆ ਕਿ ਸੂਬੇ ਵਿੱਚ ਹਾਲੇ ਤੱਕ ਰਾਸ਼ਟਰਪਤੀ ਰਾਜ ਕਿਉਂ ਨਹੀਂ ਲਾਗੂ ਕੀਤਾ ਗਿਆ। ਆਦਿਤਿਆ ਨੇ ਕਿਹਾ, ‘ਨਤੀਜੇ ਆਉਣ ਤੋਂ ਇੱਕ ਹਫਤਾ ਬਾਅਦ ਵੀ ਮੁੱਖ ਮੰਤਰੀ ਅਤੇ ਸਰਕਾਰ ਬਣਾਉਣ ਬਾਰੇ ਫ਼ੈਸਲਾ ਨਾ ਕਰ ਸਕਣਾ ਸਿਰਫ ਮਹਾਰਾਸ਼ਟਰ ਹੀ ਨਹੀਂ ਸਗੋਂ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਸਹਾਇਤਾ ਦਾ ਵੀ ਅਪਮਾਨ ਹੈ।’ -ਪੀਟੀਆਈ\
News Source link
#ਨਵ #ਮਖ #ਮਤਰ #ਬਰ #ਫਸਲ #ਭਜਪ #ਕਰਗ #ਸ਼ਦ