ਨਵੇਂ ਸਾਲ ਦੀ ਸ਼ੁਰੂਆਤ ‘ਚ ਬਿਜਲੀ ਕਰਮਚਾਰੀਆਂ ਦਾ ਵੱਡਾ ਐਲਾਨ, ਇਸ ਵਜ੍ਹਾ ਕਰਕੇ ਸੰਘਰਸ਼ ਦਾ ਰਸਤਾ ਅਪਣਾ ਰਹੇ…

0
265


ਬਿਜਲੀ ਕਰਮਚਾਰੀਆਂ ਦੀਆਂ ਪ੍ਰਮੁੱਖ ਕਰਮਚਾਰੀ ਅਤੇ ਪੈਨਸ਼ਨਰ ਜੱਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਪੰਜਾਬ ਸਰਕਾਰ ਦੀਆਂ ਜਨ ਵਿਰੋਧੀ ਅਤੇ ਕਰਮਚਾਰੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਵੱਡਾ ਸੰਘਰਸ਼ ਛੇੜਨ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 1 ਜਨਵਰੀ 2026 ਤੋਂ 9 ਜਨਵਰੀ ਤੱਕ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਕ੍ਰਮਵਾਰ ਭੁੱਖ ਹੜਤਾਲ (hunger strike) ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਮੌਕੇ ਇੰਪਲਾਇਜ਼ ਫੈਡਰੇਸ਼ਨ ਚਾਹਲ ਦੇ ਪ੍ਰਵਕਤਾ ਮਨਜੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ 21 ਜਨਵਰੀ ਨੂੰ ਇੱਕ ਵਿਸ਼ਾਲ ਰੋਸਪੂਰਣ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ ਹੈ। ਇਸ ਤੋਂ ਪਹਿਲਾਂ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰੋਗਰਾਮ ਸਥਾਨ ਦਾ ਦੌਰਾ ਕਰਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਮਨਜੀਤ ਸਿੰਘ ਚਾਹਲ, ਹਰਪਾਲ ਸਿੰਘ, ਭਿੰਦਰ ਸਿੰਘ ਚਾਹਲ, ਦਰਸ਼ਨ ਸਿੰਘ ਰਾਜੀਆ, ਗੁਰਦਿਆਲ ਸਿੰਘ, ਬੱਬੂ, ਬਲਜੀਤ ਕੁਮਾਰ, ਕੁਲਦੀਪ ਸਿੰਘ, ਜਸਬੀਰ ਸਿੰਘ ਆਡਲੂ ਅਤੇ ਦਲੀਪ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਰਹੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ

ਹੋਰ ਪੜ੍ਹੋ



News Source link