ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Must read


Jalandhar News: ਜਲੰਧਰ ਵਿੱਚ ਮਕਸੂਦਾਂ ਥਾਣੇ ਦੇ ਨੇੜੇ ਲੋਕਾਂ ਨੇ ਨਸ਼ੇ ਵਿੱਚ ਧੁੱਤ ਪੁਲਿਸ ਅਧਿਕਾਰੀ ਨੂੰ ਗੱਡੀ ਚਲਾਉਂਦਿਆਂ ਹੋਇਆਂ ਫੜ ਲਿਆ। ਲੋਕਾਂ ਦਾ ਕਹਿਣਾ ਹੈ ਕਿ ਅਧਿਕਾਰੀ ਨੇ ਇੰਨੀ ਸ਼ਰਾਬ ਪੀਤੀ ਹੋਈ ਸੀ ਕਿ ਉਹ ਡੀਏਵੀ ਕਾਲਜ ਦੇ ਨੇੜੇ ਇੱਕ ਨਾਲੇ ਵਿੱਚ ਡਿੱਗਣ ਲੱਗਿਆ ਸੀ, ਉੱਥੋ ਬਚਿਆ ਤਾਂ ਉਸ ਨੇ ਨਸ਼ੇ ਵਿੱਚ ਮਹਿਲਾ ਭਾਜਪਾ ਨੇਤਾ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਫਿਰ ਉਸ ਨੇ ਕਈ ਹੋਰ ਵਾਹਨਾਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਜਦੋਂ ਭਾਜਪਾ ਆਗੂ ਦੀ ਕਾਰ ਨੂੰ ਟੱਕਰ ਵੱਜੀ ਤਾਂ ਉਸ ਨੇ ਪੁਲਿਸ ਅਧਿਕਾਰੀ ਦੀ ਕਾਰ ਦਾ ਪਿੱਛਾ ਕੀਤਾ।

ਜਦੋਂ ਮਹਿਲਾ ਆਗੂ ਏਐਸਆਈ ਨੂੰ ਰੋਕ ਕੇ ਪੁੱਛਣ ਲੱਗੀ ਤਾਂ ਉਸ ਨੂੰ ਪਤਾ ਲੱਗਿਆ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ। ਉੱਥੇ ਮੌਜੂਦ ਲੋਕਾਂ ਨੇ ਘਟਨਾ ਦੀ ਵੀਡੀਓ ਬਣਾਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਏਐਸਆਈ ਨੂੰ ਸਸਪੈਂਡ ਕਰਕੇ ਲਾਈਨਹਾਜ਼ਰ ਕਰ ਦਿੱਤਾ ਹੈ।

ਦੱਸ ਦਈਏ ਕਿ ਇਹ ਘਟਨਾ ਜਲੰਧਰ ਦੇ ਇੱਕ ਵਿਅਸਤ ਇਲਾਕੇ ਵਰਕਸ਼ਾਪ ਚੌਕ ਦੇ ਨੇੜੇ ਵਾਪਰੀ। ਚਸ਼ਮਦੀਦਾਂ ਦੇ ਅਨੁਸਾਰ, ਵਰਦੀਧਾਰੀ ਟ੍ਰੈਫਿਕ ਪੁਲਿਸ ਕਰਮਚਾਰੀ ਜਤਿੰਦਰ ਲਾਪਰਵਾਹੀ ਅਤੇ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਹਫੜਾ-ਦਫੜੀ ਮਚ ਗਈ ਅਤੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ।

ਇਸ ਕਾਰਨ ਉੱਥੇ ਕਾਫੀ ਹੰਗਾਮਾ ਹੋਇਆ, ਜੇਕਰ ਏਐਸਆਈ ਕੋਲੋਂ ਇਸ ਹਾਲਤ ਵਿੱਚ ਵੱਡਾ ਹਾਦਸਾ ਵਾਪਰ ਜਾਂਦਾ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੁੰਦਾ। ਇਸ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਾ ਹੈ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



News Source link

- Advertisement -

More articles

- Advertisement -

Latest article