ਨਾਰਾਇਣਗੜ੍ਹ ’ਚ ਬਿਜਲੀ ਤੇ ਪਾਣੀ ਦੇ ਪ੍ਰਬੰਧਾਂ ਦੇ ਨਿਰਦੇਸ਼ ਜਾਰੀ

0
155


ਪੱਤਰ ਪ੍ਰੇਰਕ

ਨਾਰਾਇਣਗੜ੍ਹ, 30 ਮਈ

ਸੂਬੇ ਵਿੱਚ ਅਤਿ ਦੀ ਗਰਮੀ ਦੇ ਮੱਦੇਨਜ਼ਰ ਐੱਸਡੀਐੱਮ ਯਸ਼ ਜਾਲੂਕਾ ਨੇ ਬਿਜਲੀ ਨਿਗਮ ਅਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਿਜਲੀ ਤੇ ਪਾਣੀ ਦੇ ਸੁਚਾਰੂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨਾਰਾਇਣਗੜ੍ਹ ਵਿੱਚ ਗਰਮੀ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹਨ। ਐਸ.ਡੀ.ਐਮ ਨੇ ਗਰਮੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬ ਡਵੀਜ਼ਨ ਵਿੱਚ ਨਿਰਵਿਘਨ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਨਿਲ ਚੌਹਾਨ ਨੇ ਦੱਸਿਆ ਕਿ ਪਾਣੀ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਟੋਲ ਫਰੀ ਨੰਬਰ 18001805678 ’ਤੇ ਸੰਪਰਕ ਕੀਤਾ ਜਾ ਸਕਦਾ ਹੈ।



News Source link