ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਮੀਟਿੰਗ ’ਚ ਮਮਤਾ ਬੈਨਰਜੀ ਨਾਲ ਹੋਇਆ ਵਿਵਹਾਰ ਨਾ-ਬਰਦਾਸ਼ਤਯੋਗ: ਕਾਂਗਰਸ – Punjabi Tribune

Must read


ਨਵੀਂ ਦਿੱਲੀ, 27 ਜੁਲਾਈ

ਕਾਂਗਰਸ ਨੇ ਅੱਜ ਕਿਹਾ ਕਿ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਹੋਇਆ ਵਿਵਹਾਰ ਨਾ-ਬਰਦਾਸ਼ਤਯੋਗ ਹੈ। ਮੀਟਿੰਗ ਵਿੱਚ ਮਮਤਾ ਬੈਨਰਜੀ ਦੇ ਭਾਸ਼ਣ ਦੌਰਾਨ ਉਨ੍ਹਾਂ ਦਾ ਮਾਈਕ੍ਰੋਫੋਨ ਬੰਦ ਕੀਤੇ ਜਾਣ ਕਾਰਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਮੀਟਿੰਗ ’ਚੋਂ ਵਾਕਆਊਟ ਕਰ ਦਿੱਤਾ ਸੀ। ਉਪਰੰਤ ਕਾਂਗਰਸ ਨੀਤੀ ਆਯੋਗ ਦੇ ਇਸ ਰਵੱਈਏ ਦੀ ਆਲੋਚਨਾ ਕੀਤੀ ਗਈ। ਉੱਧਰ, ਸਰਕਾਰ ਨੇ ਬੈਨਰਜੀ ਵੱਲੋਂ ਲਗਾਏ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਬੋਲਣ ਲਈ ਦਿੱਤਾ ਗਿਆ ਸਮਾਂ ਖ਼ਤਮ ਹੋ ਗਿਆ ਸੀ। -ਪੀਟੀਆਈ



News Source link

- Advertisement -

More articles

- Advertisement -

Latest article