31.8 C
Patiāla
Sunday, June 21, 2026

ਨੇਪਾਲ ਦਾ ਸਟਾਰ ਕ੍ਰਿਕਟਰ ਸੰਦੀਪ ਬਲਾਤਕਾਰ ਦਾ ਦੋਸ਼ੀ ਕਰਾਰ

Must read


ਕਾਠਮੰਡੂ, 30 ਦਸੰਬਰ

ਨੇਪਾਲ ਦੀ ਅਦਾਲਤ ਨੇ ਦੇਸ਼ ਦੇ ਨਾਮੀ ਕ੍ਰਿਕਟਰ ਸੰਦੀਪ ਲਾਮਿਛਾਨੇ ਨੂੰ 18 ਸਾਲਾ ਮੁਟਿਆਰ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ ਹੈ ਅਤੇ ਉਸ ਨੂੰ ਸਜ਼ਾ 10 ਜਨਵਰੀ ਨੂੰ ਸੁਣਾਈ ਜਾਵੇਗੀ। ਉਸ ਨੂੰ  ਹੈ। 23 ਸਾਲਾ ਨੇਪਾਲ ਵਿੱਚ ਕ੍ਰਿਕਟ ਦਾ ਚਿਹਰਾ ਰਿਹਾ ਹੈ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਟੀ-20 ਲੀਗਾਂ ਵਿੱਚ ਹਿੱਸਾ ਲੈਣ ਵਾਲਾ ਦੇਸ਼ ਦਾ ਇਕਲੌਤਾ ਖਿਡਾਰੀ ਸੀ। ਉਸ ਨੂੰ ਪਿਛਲੇ ਸਾਲ ਨੇਪਾਲ ਦੇ ਕਪਤਾਨ ਵਜੋਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਪੁਲੀਸ ਨੇ 2022 ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਬਾਅਦ ਹਿਰਾਸਤ ਵਿੱਚ ਲਿਆ ਸੀ। ਬਾਅਦ ਵਿੱਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਲਾਮਿਛਾਨੇ ਨੂੰ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਉਸ ਦੇ ਵਕੀਲਾਂ ਨੇ ਕਿਹਾ ਕਿ ਉਹ ਇਸ ਫੈਸਲੇ ਵਿਰੁੱਧ ਉੱਚ ਅਦਾਲਤ ਵਿੱਚ ਅਪੀਲ ਕਰਨਗੇ।



News Source link

- Advertisement -

More articles

- Advertisement -

Latest article