ਨੈਸ਼ਨਲ ਕਾਨਫਰੰਸ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 18 ਉਮੀਦਵਾਰਾਂ ਦੀ ਪਹਿਲੀ ਸੂਚੀ

Must read


ਸ੍ਰੀਨਗਰ, 26 ਅਗਸਤ

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਨਾਲ ਸਹਿਮਤੀ ਬਣਨ ਤੋਂ ਬਾਅਦ ਨੈਸ਼ਨਲ ਕਾਨਫਰੰਸ ਨੇ ਅੱਜ 18 ਉਮੀਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ ’ਚ ਹੋਣਗੀਆਂ ਅਤੇ ਨੈਸ਼ਨਲ ਕਾਨਫਰੰਸ ਨੇ ਪਹਿਲੇ ਗੇੜ ਲਈ 18 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਪਾਰਟੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article