ਨੌਜਵਾਨ ਨਸ਼ਾ ਕਰਦਾ ਗ੍ਰਿਫ਼ਤਾਰ

Must read


ਪੱਤਰ ਪ੍ਰੇਰਕ

ਲਹਿਰਾਗਾਗਾ, 22 ਅਪਰੈਲ

ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਨਸ਼ੇ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਥਾਣਾ ਛਾਜਲੀ ਦੇ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਛਾਜਲਾ ਤੋਂ ਉਗਰਾਹਾਂ ਦੀ ਗਸ਼ਤ ਦੌਰਾਨ ਇੱਕ ਸ਼ੱਕੀ ਨੂੰ  ਕਾਬੂ ਕੀਤਾ ਗਿਆ ਤਾਂ ਉਸ ਕੋਲੋਂ ਲਈਟਰ ਅਤੇ ਸਿਲਵਰ ਪੰਨੀ ਸਣੇ 10 ਰੁਪਏ ਦੇ ਨੋਟ ਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਮੁਲਜ਼ਮ ਦੀ ਪਛਾਣ ਸਿਕੰਦਰ ਸਿੰਘ ਉਰਫ ਟੀਟੂ ਪੁੱਤਰ ਬਚਨ ਸਿੰਘ ਵਾਸੀ ਮੱਲਾ ਪੱਤੀ ਉਗਰਾਹਾਂ ਵਜੋਂ ਹੋਈ ਹੈ। ਮੁਲਜ਼ਮ ਨੇ ਮੰਨਿਆ ਕਿ ਉਹ ਹੈਰਇਨ ਦਾ ਨਸ਼ਾ ਕਰ ਰਿਹਾ ਸੀ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਏਐੱਸਆਈ ਦਰਸ਼ਨ ਸਿੰਘ ਭੱਠਲ ਨੇ ਦੱਸਿਆ ਕਿ ਨੌਜਵਾਨ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜੋ ਕਿ ਜੋ ਪਾਜ਼ੇਟਿਵ ਆਇਆ ਹੈ।



News Source link

- Advertisement -

More articles

- Advertisement -

Latest article