ਨੱਢਾ ਵੱਲੋਂ ਪੰਚਕੂਲਾ ਵਿੱਚ ਰੋਡ ਸ਼ੋਅ ਅੱਜ

Must read


ਪੱਤਰ ਪ੍ਰੇਰਕ

ਪੰਚਕੂਲਾ, 9 ਮਈ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ 10 ਮਈ ਨੂੰ ਪੰਚਕੂਲਾ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਨੱਢਾ ਸਵੇਰੇ 10 ਵਜੇ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦੇ ਹੱ ਵਿੱਚ ਇੱਕ ਰੋਡ ਸ਼ੋਅ ਕਰਨਗੇ। ਉਨ੍ਹਾਂ ਦੱਸਿਆ ਕਿ ਰੋਡ ਸ਼ੋਅ ’ਚ ਮੁੱਖ ਮੰਤਰੀ ਨਾਇਬ ਸੈਣੀ ਵੀ ਸ਼ਾਮਲ ਹੋਣਗੇ। ਸ੍ਰੀ ਨੱਢਾ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਸੂਬਾਈ ਮੀਡੀਆ ਕੋ-ਪ੍ਰਧਾਨ ਨਵੀਨ ਗਰਗ, ਜ਼ਿਲ੍ਹਾ ਜਨਰਲ ਸਕੱਤਰ ਵਰਿੰਦਰ ਰਾਣਾ ਹਾਜ਼ਰ ਸਨ।



News Source link

- Advertisement -

More articles

- Advertisement -

Latest article