ਪਟਿਆਲਾ: ਰਾਜਿੰਦਰਾ ਹਸਪਤਾਲ ’ਚੋਂ 10 ਐਕਟਿਵਾ ਚੋਰੀ ਕਰਨ ਵਾਲਾ ਗ੍ਰਿਫ਼ਤਾਰ

0
208


ਸਰਬਜੀਤ ਸਿੰਘ ਭੰਗੂ

ਪਟਿਆਲਾ, 22 ਜਨਵਰੀ

ਥਾਣਾ ਸਿਵਲ ਲਾਈਨ ਪਟਿਆਲਾ ਦੇ ਐੱਸਐੱਚਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠਲੀ ਪੁਲੀਸ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਹਨ। ਅੱਜ ਇੱਥੇ ਡੀਐੱਸਪੀ ਸੁੱਖਅੰਮ੍ਰਿਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਭੀ ਰਾਮ ਵਾਸੀ ਮੁਨਿਆਰਾਂ ਵਾਲਾ ਮੁਹੱਲਾ ਸਮਾਣਾ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਬਰਾਮਦ ਕੀਤੇ ਇਹ ਸਾਰੇ 10 ਮੋਟਰਸਾਈਕਲ ਉਸ ਨੇ ਵੱਖ-ਵੱਖ ਦਿਨੀਂ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚੋਂ ਚੋਰੀ ਕੀਤੇ ਹਨ। ਸ੍ਰੀ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਹੈ।



News Source link