35.8 C
Patiāla
Tuesday, June 9, 2026

ਪਟਿਆਲਾ ਵਿਚ ਕਰੋਨਾ ਦੇ ਪੰਜ ਨਵੇਂ ਕੇਸ ਆਏ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 5 ਅਕਤੂਬਰ

ਇੱਥੇ 24 ਘੰਟਿਆਂ ਵਿੱਚ ਕਰੋਨਾ ਦੇ ਪੰਜ ਨਵੇਂ ਕੇਸ ਆਏ ਹਨ। ਇਸ ਨਾਲ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 64,921 ਹੋ ਗਈ ਹੈ। ਇਨ੍ਹਾਂ ਵਿੱਚੋਂ 1725 ਮੌਤਾਂ ਵੀ ਹੋ ਚੁੱਕੀਆਂ ਹਨ। ਇਨ੍ਹਾਂ ਦਿਨਾਂ ਵਿੱਚ ਪੰਜ ਕਰੋਨਾ ਕੇਸਾਂ ਦਾ ਸਾਹਮਣੇ ਆਉਣਾ ਨਵਿੇਕਲਾ ਮਾਮਲਾ ਹੈ। ਮਹਾਮਾਰੀ ਰੋਗ ਰੋਕਥਾਮ ਮਾਹਿਰ ਡਾਕਟਰ ਸੁਮਿਤ ਸਿੰਘ ਨੇ ਦੱਸਿਆ ਕਿ ਕਰੋਨਾ ਦੇ ਪੰਜ ਮਰੀਜ਼ ਆਉਣਾ ਚਿੰਤਾ ਦਾ ਵਿਸ਼ਾ, ਪਰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਮਰੀਜ਼ ਢੈਂਠਲ ਪਿੰਡ ਦਾ ਹੈ, ਜਦਕਿ ਬਾਕੀ ਚਾਰ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਇਨ੍ਹਾਂ ਵਿੱਚੋਂ ਚਾਰ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਬੁਖਾਰ ਦੇ ਮਰੀਜ਼ਾਂ ਵਿੱਚ ਕਰੋਨਾ, ਡੇਂਗੂ ਦੇ ਲੱਛਣ ਵੀ ਪਾਏ ਜਾ ਰਹੇ ਹਨ।



News Source link

- Advertisement -

More articles

- Advertisement -

Latest article