ਪਰਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲਾ ਹੋਏ ਇਕਜੁੱਟ – Punjabi Tribune

Must read


ਰਾਜਨ ਮਾਨ

ਰਮਦਾਸ, 26 ਜੁਲਾਈ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਕੇਰਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲਾ ਸਰਕਾਰਾਂ ਮਿਲ ਕੇ ਹੰਭਲਾ ਮਾਰਨਗੀਆਂ ਅਤੇ ਪਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਵਾਉਣ ਲਈ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਅੱਜ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਮੀਟਿੰਗ ਦੌਰਾਨ ਐਨਆਰਆਈਜ਼ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਉਸ ਦੇ ਹੱਲ ਲਈ ਮਿਲ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਕੀਤਾ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ ‘ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।



News Source link

- Advertisement -

More articles

- Advertisement -

Latest article