ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਕਿਸਾਨ ਖ਼ਿਲਾਫ਼ ਕੇਸ ਦਰਜ – Punjabi Tribune

0
178


ਦੇਵੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਮੰਡੀ ਬੋਰਡ ਪਟਿਆਲਾ ਦੇ ਉਪ ਮੰਡਲ ਪੱਧਰ ਦੇ ਸਟਬਲ ਬਰਨਿੰਗ ਲਸਟਰ ਅਫਸਰ ਗੁਰਿੰਦਰ ਕੁਮਾਰ ਨੇ ਹਰਕਮਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੜਾਮ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਹਰਕਮਲਦੀਪ ਨੇ ਪਿੰਡ ਘੜਾਮ ਵਿੱਚ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲੀਸ ਵੱਲੋਂ ਇਸ ਸਬੰਧ ਵਿੱਚ ਕਾਰਵਾਈ ਕਰਦੇ ਹੋਏ ਸਬੰਧਤ ਕਿਸਾਨ ਵਿਰੁੱਧ ਧਾਰਾ 223 ਬੀਐੱਨਐੱਸ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।



News Source link