ਇਸਲਾਮਾਬਾਦ, 28 ਮਈ
ਪਾਕਿਸਤਾਨ ਦੀ ਇਕ ਅਦਾਲਤ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਵਲੋਂ ਕੈਪੀਟਲ ਡਿਵੈਲਪਮੈਂਟ ਖਿਲਾਫ ਦਾਇਰ ਪਟੀਸ਼ਨ ’ਤੇ ਇਸਲਾਮਾਬਾਦ ਹਾਈ ਕੋਰਟ ਦੇ ਰਜਿਸਟਰਾਰ ਦਫਤਰ ਵਲੋਂ ਕੀਤੇ ਗਏ ਇਤਰਾਜ਼ ਨੂੰ ਖਾਰਜ ਕਰ ਦਿੱਤਾ ਹੈ। ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਦੇ ਜਸਟਿਸ ਸਮਾਨ ਰਫਾਤ ਇਮਤਿਆਜ਼ ਨੇ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੀ ਪਟੀਸ਼ਨ ‘ਤੇ ਆਈਐਚਸੀ ਰਜਿਸਟਰਾਰ ਦਫਤਰ ਦੁਆਰਾ ਉਠਾਏ ਗਏ ਇਤਰਾਜ਼ ਨੂੰ ਇਸ ਆਧਾਰ ‘ਤੇ ਖਾਰਜ ਕਰ ਦਿੱਤਾ ਕਿ ਇਹ “ਬਿਨਾਂ ਕਿਸੇ ਅਧਿਕਾਰ ਦੇ” ਦਾਇਰ ਕੀਤੀ ਗਈ ਸੀ। ਇਹ ਰਿਪੋਰਟ ਡਾਨ ਅਖਬਾਰ ਨੇ ਮੰਗਲਵਾਰ ਨੂੰ ਦਿੱਤੀ।