ਪਾਕਿਸਤਾਨ ਦੀ ਹਾਈ ਕੋਰਟ ਤੋਸ਼ਾਖ਼ਾਨਾ ਮਾਮਲੇ ’ਚ ਇਮਰਾਨ ਤੇ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕੀਤੀ

0
217


ਇਸਲਾਮਾਬਾਦ, 1 ਅਪਰੈਲ

ਪਾਕਿਸਤਾਨ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸੁਣਾਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਨੂੰ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਅੱਜ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ ਵਿੱਚ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ। ਚੀਫ਼ ਜਸਟਿਸ ਆਮਰ ਫਾਰੂਕ ਨੇ ਕਿਹਾ ਕਿ ਸਜ਼ਾ ਖ਼ਿਲਾਫ਼ ਅਪੀਲ ਈਦ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਲਈ ਤੈਅ ਕੀਤੀ ਜਾਵੇਗੀ।



News Source link