ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਵੰਬਰ ’ਚ ਕਰਨਗੇ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ: ਖਵਾਜਾ ਆਸਿਫ

0
265


ਇਸਲਾਮਾਬਾਦ, 17 ਸਤੰਬਰ

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਵੰਬਰ ਵਿੱਚ ਸਹੀ ਸਮੇਂ ’ਤੇ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ ਕਰਨਗੇ। ਆਸਿਫ ਦੀ ਇਹ ਟਿੱਪਣੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬਿਆਨ ਤੋਂ ਕੁਝ ਦਿਨਾਂ ਬਾਅਦ ਆਈ ਹੈ। ਇਮਰਾਨ ਖਾਨ ਨੇ ਮੰਗ ਕੀਤੀ ਸੀ ਕਿ ਪਾਕਿਸਤਾਨੀ ਫ਼ੌਜ ਦੇ ਅਗਲੇ ਮੁਖੀ ਦੀ ਨਿਯੁਕਤੀ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਸਵਾਲ ਦੇ ਜਵਾਬ ’ਚ ਆਸਿਫ ਨੇ ਕਿਹਾ, ‘‘ਨਵਾਜ਼ ਸ਼ਰੀਫ ਨੇ ਇਹ ਸਿਆਸੀ ਜ਼ਿੰਮੇਵਾਰੀ ਚਾਰ ਵਾਰ ਪੂਰੀ ਕੀਤੀ ਹੈ ਅਤੇ ਸ਼ਾਹਬਾਜ਼ ਸ਼ਰੀਫ ਨਵੰਬਰ ’ਚ ਇਹ ਜ਼ਿੰਮੇਵਾਰੀ ਨਿਭਾਉਣਗੇ।’’ ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਫ਼ੌਜ ਮੁਖੀ ਦੀ ਨਿਯੁਕਤੀ ਸਬੰਧੀ ਨੀਤੀ ਸਪੱਸ਼ਟ ਹੈ ਪਰ ਇਮਰਾਨ ਖਾਨ ਇਸ ਨੂੰ ਵਿਵਾਦਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। -ਪੀਟੀਆਈ





News Source link

LEAVE A REPLY

Please enter your comment!
Please enter your name here