ਪਾਕਿਸਤਾਨ: ਪਿਸ਼ਾਵਰ ’ਚ ਸਿੱਖ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

0
208


ਪਿਸ਼ਾਵਰ, 24 ਜੂਨ

ਪਾਕਿਸਤਾਨ ਦੇ ਪਿਸ਼ਾਵਰ ਵਿਚ ਇਕ ਸਿੱਖ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮੁਲਕ ਵਿਚ ਘੱਟਗਿਣਤੀਆਂ ’ਤੇ ਹਮਲਿਆਂ ਦੀ ਇਹ ਤਾਜ਼ੀ ਘਟਨਾ ਹੈ। ਵੇਰਵਿਆਂ ਮੁਤਾਬਕ ਮ੍ਰਿਤਕ ਮਨਮੋਹਨ ਸਿੰਘ ਹਮਲੇ ਵੇਲੇ ਉਪ ਨਗਰ ਰਸ਼ੀਦ ਗੜ੍ਹੀ ਇਲਾਕੇ ਵਿਚੋਂ ਪਿਸ਼ਾਵਰ ਦੇ ਅੰਦਰੂਨੀ ਇਲਾਕੇ ਵੱਲ ਜਾ ਰਿਹਾ ਸੀ। ਇਸੇ ਦੌਰਾਨ ਉਸ ਉਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ।





News Source link